ਸਾਬਕਾ ਕੇਂਦਰੀ ਮੰਤਰੀ ਜਸਵੰਤ ਸਿੰਘ ਦੀ ਨੂੰਹ ਦੀ ਸੜਕ ਹਾਦਸੇ ‘ਚ ਮੌਤ, ਬੇਟੇ ਮਾਨਵੇਂਦਰ ਦੀ ਹਾਲਤ ਨਾਜ਼ੁਕ

ਅਲਵਰ : ਦਿੱਲੀ-ਮੁੰਬਈ ਐਕਸਪ੍ਰੈਸ ਵੇਅ ਦੇ ਨੌਗਾਓਂ ਥਾਣਾ ਖੇਤਰ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਵਿੱਚ ਸਾਬਕਾ ਕੇਂਦਰੀ ਮੰਤਰੀ ਜਸਵੰਤ ਸਿੰਘ ਦੀ ਨੂੰਹ ਅਤੇ ਸਾਬਕਾ ਸੰਸਦ ਮੈਂਬਰ ਮਾਨਵੇਂਦਰ ਸਿੰਘ ਦੀ ਪਤਨੀ ਚਿੱਤਰਾ ਸਿੰਘ ਦੀ ਜਾਨ ਚਲੀ ਗਈ। ਜਦਕਿ ਮਾਨਵੇਂਦਰ ਅਤੇ ਉਸ ਦਾ ਲੜਕਾ ਹਮੀਰ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਦੋਵਾਂ ਦਾ ਅਲਵਰ ਦੇ ਸੋਲੰਕੀ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਇਸ ਹਾਦਸੇ ਵਿੱਚ ਗੱਡੀ ਦਾ ਡਰਾਈਵਰ ਵੀ ਜ਼ਖ਼ਮੀ ਹੋ ਗਿਆ।ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਬਾੜਮੇਰ ਦੇ ਸਾਬਕਾ ਸੰਸਦ ਮੈਂਬਰ ਮਾਨਵੇਂਦਰ ਸਿੰਘ ਆਪਣੀ ਪਤਨੀ ਚਿਤਰਾ ਅਤੇ ਬੇਟੇ ਨਾਲ ਦਿੱਲੀ ਤੋਂ ਜੈਪੁਰ ਜਾ ਰਹੇ ਸਨ। ਦਿੱਲੀ-ਮੁੰਬਈ ਐਕਸਪ੍ਰੈਸਵੇਅ ‘ਤੇ ਰਸਗਨ ਅਤੇ ਖੁਸ਼ਪੁਰੀ ਪੁਆਇੰਟ ਦੇ ਵਿਚਕਾਰ, ਕਾਰ ਅਚਾਨਕ ਕੰਟਰੋਲ ਗੁਆ ਬੈਠੀ ਅਤੇ ਕੰਧ ਨਾਲ ਟਕਰਾ ਗਈ।ਸਾਬਕਾ ਸੰਸਦ ਮੈਂਬਰ ਦੀ ਪਤਨੀ ਚਿੱਤਰਾ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮਾਨਵੇਂਦਰ ਸਿੰਘ ਅਤੇ ਉਸ ਦੇ ਪੁੱਤਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੋਵਾਂ ਦਾ ਅਲਵਰ ਦੇ ਸੋਲੰਕੀ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਜਿੱਥੇ ਡਾਕਟਰਾਂ ਨੇ ਚਿਤਰਾ ਨੂੰ ਮ੍ਰਿਤਕ ਐਲਾਨ ਦਿੱਤਾ। ਜਿਸ ਤੋਂ ਬਾਅਦ ਉਸਦੀ ਲਾਸ਼ ਨੂੰ ਰਾਜੀਵ ਗਾਂਧੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।ਐਡੀਸ਼ਨਲ ਐਸਪੀ ਤੇਜਪਾਲ ਸਿੰਘ ਨੇ ਦੱਸਿਆ ਕਿ ਹਾਦਸਾ ਕਿਵੇਂ ਵਾਪਰਿਆ। ਇਸ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਜ਼ਖਮੀਆਂ ਨੂੰ ਇਲਾਜ ਲਈ ਅਲਵਰ ਰੈਫਰ ਕਰ ਦਿੱਤਾ ਗਿਆ। ਇੱਥੇ ਡਾਕਟਰ ਨੇ ਚਿੱਤਰਾ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਗੱਡੀ ਦੇ ਡਰਾਈਵਰ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਕਾਂਗਰਸ ਅਤੇ ਭਾਜਪਾ ਦੇ ਆਗੂ ਹਸਪਤਾਲ ਪਹੁੰਚ ਗਏ।
