August 6, 2025
#National

ਸਾਬਕਾ ਮੇਅਰ ਖੋਸਲਾ ਨੇ ਭਾਜਪਾ ਦੇ ਪੰਜਾਬ ਇੰਚਾਰਜ ਵਿਜੇ ਰੂਪਾਣੀ ਨਾਲ ਚੰਡੀਗੜ੍ਹ ‘ਚ ਕੀਤੀ ਮੁਲਾਕਾਤ

ਫਗਵਾੜਾ (ਸ਼ਿਵ ਕੋੜਾ) ਭਾਜਪਾ ਦੇ ਸੀਨੀਅਰ ਆਗੂ ਅਤੇ ਸ਼ਹਿਰ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਪੰਜਾਬ ਭਾਜਪਾ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਣੀ ਨਾਲ ਚੰਡੀਗੜ੍ਹ ਦਫਤਰ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਲੋਕਸਭਾ ਹਲਕਾ ਹੁਸ਼ਿਆਰਪੁਰ ਦੇ ਆਈਟੀ ਸੈੱਲ ਇੰਚਾਰਜ ਨਿਤਿਨ ਚੱਢਾ ਵੀ ਉਨ੍ਹਾਂ ਦੇ ਨਾਲ ਸਨ। ਅਰੁਣ ਖੋਸਲਾ ਨੇ ਆਉਣ ਵਾਲੀਆਂ ਲੋਕਸਭਾ ਚੋਣਾਂ ਦੇ ਸਬੰਧ ‘ਚ ਵਿਜੇ ਰੂਪਾਣੀ ਨਾਲ ਡੂੰਘੀ ਚਰਚਾ ਕੀਤੀ। ਉਨ੍ਹਾਂ ਪੰਜਾਬ ਇੰਚਾਰਜ ਨੂੰ ਦੱਸਿਆ ਕਿ ਹੁਸ਼ਿਆਰਪੁਰ ਲੋਕਸਭਾ ਹਲਕੇ ਵਿੱਚ ਭਾਜਪਾ ਬਹੁਤ ਮਜ਼ਬੂਤ ਸਥਿਤੀ ਵਿੱਚ ਹੈ ਕਿਉਂਕਿ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਮੈਂਬਰ ਪਾਰਲੀਮੈਂਟ ਵਜੋਂ ਹੁਸ਼ਿਆਰਪੁਰ ਹਲਕੇ ਦੀਆਂ ਸਾਰੀਆਂ ਵਿਧਾਨਸਭਾਵਾਂ ਦਾ ਰਿਕਾਰਡ ਵਿਕਾਸ ਕਰਵਾਇਆ ਹੈ ਤੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਕੰਮ ਕੀਤੇ ਹਨ। ਉਨ੍ਹਾਂ ਦੀ ਪਤਨੀ ਅਨੀਤਾ ਕੈਂਥ ਵੀ ਸਮਾਜ ਸੇਵੀ ਕਾਰਜਾਂ ਵਿਚ ਸਰਗਰਮ ਅਤੇ ਖਾਸ ਕਰਕੇ ਔਰਤਾਂ ਵਿੱਚ ਹਰਮਨ ਪਿਆਰੀ ਸ਼ਖਸੀਅਤ ਹਨ। ਖੋਸਲਾ ਅਨੁਸਾਰ ਵਿਜੇ ਰੂਪਾਣੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਹੁਸ਼ਿਆਰਪੁਰ ਲੋਕਸਭਾ ਹਲਕੇ ਦਾ ਦੌਰਾ ਕਰਨਗੇ ਅਤੇ ਫਗਵਾੜਾ ਵੀ ਫੇਰੀ ਪਾਉਣਗੇ। ਨਿਤਿਨ ਚੱਢਾ ਅਨੁਸਾਰ ਪੰਜਾਬ ਇੰਚਾਰਜ ਵਿਜੇ ਰੁਪਾਣੀ ਨੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਦੀਆਂ 10 ਸਾਲਾਂ ਦੀਆਂ ਪ੍ਰਾਪਤੀਆਂ ਨੂੰ ਹਰ ਵੋਟਰ ਤੱਕ ਪਹੁੰਚਾਉਣ ਲਈ ਸੋਸ਼ਲ ਮੀਡੀਆ ਨੂੰ ਮਾਧਿਅਮ ਵਜੋਂ ਵਰਤਣ ਲਈ ਕਿਹਾ। ਜਿਸ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ ਅਤੇ ਭਾਜਪਾ ਦੀਆਂ ਪ੍ਰਾਪਤੀਆਂ ਦੇ ਨਾਲ-ਨਾਲ ਕਾਂਗਰਸ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਦੱਸ ਸਾਲ ਪਹਿਲਾਂ ਤੱਕ ਰੁਕੇ ਰਹੇ ਭਾਰਤ ਦੇ ਵਿਕਾਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਝੂਠੇ ਲਾਰਿਆਂ ਨੂੰ ਵੀ ਭਾਜਪਾ ਦੇ ਆਈ.ਟੀ. ਸੈਲ ਵੱਲੋਂ ਸੋਸ਼ਲ ਮੀਡੀਆ ’ਤੇ ਮੁਹਿੰਮ ਚਲਾ ਕੇ ਲੋਕਾਂ ਦੇ ਸਾਹਮਣੇ ਰੱਖਿਆ ਜਾਵੇਗਾ।

Leave a comment

Your email address will not be published. Required fields are marked *