ਸਾਲ 2027 ਵਿੱਚ ਆ ਰਹੇ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨੋ-ਸ਼ੌਕਤ ਨਾਲ ਮਨਾਉਣ ਦੀ ਸੰਤ ਸੀਚੇਵਾਲ ਵੱਲੋਂ ਪ੍ਰਧਾਨ ਮੰਤਰੀ ਨੂੰ ਅਪੀਲ

ਸੁਲਤਾਨਪੁਰ ਲੋਧੀ (ਮਲਕੀਤ ਕੌਰ) ਸ਼੍ਰੀ ਗੁਰੂ ਰਵੀਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਜਿਹੜਾ ਕਿ ਸਾਲ 2027 ਵਿੱਚ ਆ ਰਿਹਾ ਹੈ। ਇਸ ਸ਼ਤਾਬਦੀ ਸਮਾਗਮ ਨੂੰ ਕੌਮੀ ਪੱਧਰ ਤੇ ਸ਼ਾਨੋ-ਸ਼ੌਕਤ ਨਾਲ ਮਨਾਉਣ ਦੀ ਅਪੀਲ ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੀਤੀ ਹੈ। ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਗਾਤਾਰ ਤੀਜੀਵਾਰ ਪ੍ਰਧਾਨ ਬਣਨ ਤੇ ਵਧਾਈ ਦਿੰਦਿਆ ਪੱਤਰ ਲਿਿਖਆ ਹੈ। ਸੰਤ ਸੀਚੇਵਾਲ ਨੇ ਆਪਣੇ ਪੱਤਰ ਵਿੱਚ ਲਿਿਖਆ ਹੈ ਕਿ 2024 ਵਿੱਚ ਹੋਈਆਂ ਲੋਕ ਸਭਾ ਚੋਣਾਂ ਤੇ ਸਮੁੱਚੀ ਦੁਨੀਆਂ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਸਨ। ਇੰਨ੍ਹਾਂ ਚੋਣਾਂ ਵਿੱਚ ਦੇਸ਼ ਦੇ 64 ਕਰੋੜ ਤੋਂ ਵੱਧ ਵੋਟਰਾਂ ਨੇ ਹਿੱਸਾ ਲੈਕੇ ਲੋਕਤੰਤਰ ਦੀਆਂ ਰਵਾਇਤਾਂ ਨੂੰ ਕਾਇਮ ਰੱਖਿਆ ਹੈ। ਇੰਨ੍ਹਾਂ ਚੋਣਾਂ ਵਿੱਚ ਹਿੱਸਾ ਲੈਣ ਵਾਲੇ ਸਾਰੇ ਉਮੀਦਵਾਰਾਂ ਨੇ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ ਹੈ, ਜੋ ਦੇਸ਼ ਦੇ ਲੋਕਤੰਤਰ ਦੀ ਵੱਡੀ ਪ੍ਰਾਪਤੀ ਹੈ। ਸੰਤ ਸੀਚੇਵਾਲ ਨੇ ਪੱਤਰ ਵਿੱਚ ਮੰਗ ਕੀਤੀ ਹੈ ਕਿ ਸਾਲ 2027 ਵਿੱਚ ਸ੍ਰੀ ਗੁਰੂ ਰਵੀਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਆ ਰਿਹਾ ਹੈ। ਇਸ ਸ਼ਤਾਬਦੀ ਸਮਾਗਮਾਂ ਨੂੰ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਵੱਡੀ ਗਿਣਤੀ ਵਿੱਚ ਸ੍ਰੀ ਗੁਰੂ ਰਵੀਦਾਸ ਜੀ ਦੇ ਪੈਰੋਕਾਰ ਹਨ। ਗੁਰੂ ਰਵੀਦਾਸ ਜੀ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ। ਇਤਿਹਾਸ ਵਿੱਚ ਗੁਰੂ ਸਾਹਿਬ ਨੂੰ ਇੱਕ ਕ੍ਰਾਂਤੀਕਾਰੀ ਸੰਤ ਵਜੋਂ ਵੀ ਦੇਖਿਆ ਗਿਆ ਹੈ। ਸੰਤ ਸੀਚੇਵਾਲ ਨੇ ਪੱਤਰ ਵਿੱਚ ਲਿਿਖਆ ਹੈ ਕਿ ਜਿਵੇਂ ਕੇਂਦਰ ਸਰਕਾਰ ਨੇ ਖਾਲਸਾ ਸਾਜਨਾ ਦਿਵਸ ਦੇ 300 ਸਾਲਾ ਜਸ਼ਨਾਂ ਮੌਕੇ 1999 ਵਿੱਚ 100 ਕਰੋੜ ਦੀ ਰਕਮ ਪੰਜਾਬ ਨੂੰ ਦਿੱਤੀ ਸੀ। ਜਿਸ ਨਾਲ ਸ੍ਰੀ ਆਨੰਦਪੁਰ ਸਾਹਿਬ ਦਾ ਬਹੁਪੱਖੀ ਵਿਕਾਸ ਕਰਵਾਇਆ ਗਿਆ ਸੀ। ਸੋ ਉਸੇ ਤਰਜ਼ ੱਤੇ ਸ੍ਰੀ ਗੁਰੂ ਰਵੀਦਾਸ ਜੀ ਦੇ ਨਾਂਅ ਤੇ ਇੱਕ ਵਿਸ਼ਵ ਪੱਧਰੀ ਯੂਨੀਵਰਸਿਟੀ ਬਣਾਈ ਜਾਵੇ ਅਤੇ ਉਥੇ ਉਨ੍ਹਾਂ ਦੀ ਬਾਣੀ ਦਾ ਅਧਿਐਨ ਕਰਨ ਲਈ ਚੇਅਰ ਵੀ ਸਥਾਪਿਤ ਕੀਤੀ ਜਾਵੇ। ਦੇਸ਼ ਵਿੱਚ ਭਗਤੀ ਲਹਿਰ ਦਾ ਵੱਡਾ ਯੋਗਦਾਨ ਰਿਹਾ ਹੈ ਤੇ ਸ੍ਰੀ ਗੁਰੂ ਰਵੀਦਾਸ ਜੀ ਨੇ ਉਸ ਕਾਲ ਖੰਡ ਵਿੱਚ ਹੀ ਅਵਤਾਰ ਧਾਰਿਆ ਸੀ। ਲੋਕਾਂ ਨੂੰ ਵਹਿਮਾਂ-ਭਰਮਾਂ ਵਿੱਚੋਂ ਕੱਢਣ ਅਤੇ ਕਿਰਤ ਨਾਲ ਜੋੜਨ ਦੇ ਜੋ ਯਤਨ ਸ੍ਰੀ ਗੁਰੂ ਰਵੀਦਾਸ ਜੀ ਨੇ ਕੀਤੇ ਸਨ ਉਹ ਅੱਜ ਵੀ ਸਮਾਜ ਨੂੰ ਪ੍ਰੇਰਨਾ ਦੇਣ ਵਾਲੇ ਹਨ।
