September 27, 2025
#National

ਸਿਹਤ ਸਹੂਲਤਾਂ ਵਿੱਚ ਸੁਧਾਰ ਆਪ ਸਰਕਾਰ ਦੀ ਵੱਡੀ ਪ੍ਰਾਪਤੀ, ਲੋਕ ਕਰ ਰਹੇ ਹਨ ਸ਼ਲਾਘਾ – ਡਾ. ਰਾਜ ਕੁਮਾਰ

ਹੁਸ਼ਿਆਰਪੁਰ (ਨੀਤੂ ਸ਼ਰਮਾ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਸਿਹਤ ਸੇਵਾਵਾਂ ਵਿੱਚ ਸਭ ਤੋਂ ਵੱਡੀ ਕ੍ਰਾਂਤੀ ਆਈ ਹੈ ਅਤੇ ਆਮ ਜਨਤਾ ਸਰਕਾਰ ਵਲੋਂ ਸਿਵਲ ਹਸਪਤਾਲਾਂ ਦੇ ਨਾਲ-ਨਾਲ ਮੁਹੱਲਾ ਕਲੀਨਿਕਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਵੀ ਸ਼ਲਾਘਾ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸਿਹਤ ਸੇਵਾਵਾਂ ਵਿੱਚ ਵੀ ਕਾਫੀ ਵਾਧਾ ਹੋਣ ਜਾ ਰਿਹਾ ਹੈ। ਇਸ ਵਿੱਚ ਹੋਰ ਸੁਧਾਰ ਕੀਤੇ ਜਾਣ। ਡਾ. ਰਾਜ ਕੁਮਾਰ ਨੇ ਇਹ ਗੱਲ ਮੁਕੇਰੀਆਂ ਹਲਕੇ ਦੇ ਪਿੰਡ ਅਲਗੜ ਅਤੇ ਕੋਲੀਆਂ ਵਿਖੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਜਨਤਾ ਨੂੰ ਸੰਬੋਧਨ ਕਰਦਿਆਂ ਕਹੀ। ਇਸ ਦੌਰਾਨ ਉਹਨਾੰ ਨੇ ਹਰਬੰਸਪੁਰ, ਸਾਹਨੀ, ਰਾਮਪੁਰ ਖਲਿਆਣ, ਰਣਧੀਰਗੜ, ਨਰੂੜ, ਬਘਾਣਾ, ਰਿਹਾਣਾ ਜੱਟਾਂ, ਮੀਰਾਪੁਰ, ਡੁਮੇਲੀ, ਰਾਮਪੁਰ ਸੁਨੜਾ ਆਦਿ ਪਿੰਡਾ ਦਾ ਵੀ ਦੌਰਾ ਕੀਤਾ ਅਤੇ ਪਿੰਡ ਵਾਸੀਆਂ ਨਾਲ ਰਾਬਤਾ ਕਾਇਮ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਚੱਬੇਵਾਲ ਹਲਕੇ ਵਿੱਚ ਸੇਵਾਦਾਰ ਵਜੋਂ ਕੰਮ ਕੀਤਾ ਅਤੇ ਹੁਣ ਪਾਰਟੀ ਨੇ ਉਨ੍ਹਾਂ ਨੂੰ ਲੋਕ ਸਭਾ ਹਲਕੇ ਦੀ ਸੇਵਾ ਕਰਨ ਲਈ ਮੈਦਾਨ ਵਿੱਚ ਉਤਾਰਿਆ ਹੈ। ਡਾ. ਰਾਜ ਨੇ ਕਿਹਾ ਕਿ ਇੱਕ ਡਾਕਟਰ ਹੋਣ ਦੇ ਨਾਤੇ ਉਹ ਜਾਣਦੇ ਹਨ ਕਿ ਪਿੰਡਾਂ ਵਿੱਚ ਸਿਹਤ ਸੇਵਾਵਾਂ ਵਿੱਚ ਬਹੁਤ ਸੁਧਾਰ ਹੋਣ ਵਾਲਾ ਹੈ ਅਤੇ ਪੰਜਾਬ ਸਰਕਾਰ ਇਸ ਪਾਸੇ ਕਾਫੀ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਸਬੰਧੀ ਉਨ੍ਹਾਂ ਦਾ ਮੁੱਖ ਮੰਤਵ ਇਹ ਹੈ ਕਿ ਸਾਡੇ ਪਿੰਡਾਂ ਵਿੱਚ ਸਿਹਤ ਸਹੂਲਤਾਂ ਵੀ ਬਿਹਤਰ ਹੋਣ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਚੱਲਦਿਆਂ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਵਿੱਚ ਹੋਰ ਸੁਧਾਰ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਵੱਡੇ ਸ਼ਹਿਰਾਂ ਵੱਲ ਨਾ ਜਾਣਾ ਪਵੇ। ਪਿੰਡ ਵਾਸੀਆਂ ਨੇ ਡਾ. ਰਾਜ ਦੇ ਸ਼ਬਦਾਂ ਤੇ ਭਰੋਸਾ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਸਾਰੇ ਪਹਿਲਾਂ ਹੀ ਡਾ. ਰਾਜ ਦੀ ਕਾਰਜਸ਼ੈਲੀ ਤੋਂ ਬਹੁਤ ਪ੍ਰਭਾਵਿਤ ਹਨ ਅਤੇ ਉਹ ਪੂਰੀ ਤਰ੍ਹਾਂ ਡਾ. ਸਾਹਿਬ ਦੇ ਨਾਲ ਹਨ ਅਤੇ ਉਨ੍ਹਾਂ ਨੂੰ ਇੱਥੋਂ ਵੱਡੀ ਜਿੱਤ ਦਿਵਾਉਣਗੇ ਤਾਂ ਜੋ ਉਨ੍ਹਾਂ ਦੇ ਕਮਿਊਨਿਟੀ ਨੂੰ ਵੀ ਸਫਲਤਾ ਮਿਲ ਸਕਦੀ ਹੈ। ਇਸ ਮੌਕੇ ਤੇ ਕਰਨਲ ਗਰੇਵਾਲ਼, ਹਲਕਾ ਇੰਚਾਰਜ ਪ੍ਰੋ. ਮੁਲਤਨੀ ਅਤੇ ਜਿਲਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ ਵੀ ਹਾਜਿਰ ਸਨ।

Leave a comment

Your email address will not be published. Required fields are marked *