August 7, 2025
#Punjab

ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਕਿਲਾ ਮੰਡੀ ਬਟਾਲਾ ਵਿਖੇ ਵਿਦਿਅਕ ਸੈਮੀਨਾਰ ਕਰਵਾਇਆ

ਬਟਾਲਾ (ਲਵਪ੍ਰੀਤ ਸਿੰਘ ਖੁਸ਼ੀਪੁਰ) ਮੈਡਮ ਅਸ਼ਵਨੀ ਗੋਟਿਆਲ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਕਿਲਾ ਮੰਡੀ ਬਟਾਲਾ ਵਿਖੇ ਇੱਕ ਵਿਦਿਅਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਔਰਤਾਂ ਦੇ ਅਧਿਕਾਰਾਂ, ਨਸ਼ਾਖੋਰੀ, ਸਾਈਬਰ ਕਰਾਈਮ ਅਤੇ ਵਿੱਤੀ ਧੋਖਾਧੜੀ ਦੌਰਾਨ 1930 ਹੈਲਪਲਾਈਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਜਾਗਰੂਕਤਾ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆ ਦੇ ਮਾੜੇ ਪਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਨਸ਼ਿਆਂ ਦੀ ਵਰਤੋਂ ਸਮਾਜ ਲਈ ਇਕ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ, ਇਸ ਲਈ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਰਲ ਕੇ ਹੰਭਲਾ ਮਾਰੀਏ। ਉਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਕਾਰਨ ਨਸ਼ਿਆਂ ਦੀ ਦਲਦਲ ਵਿੱਚ ਫਸਦਾ ਹੈ ਤਾਂ ਇਸਦਾ ਇਲਾਜ ਵੀ ਸੰਭਵ ਹੈ ਤੇ ਉਸਦਾ ਇਲਾਜ ਨਸ਼ਾ ਛੁਡਾਊ ਕੇਂਦਰ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ।
ਇਸ ਮੌਕੇ ਸਾਈਬਰ ਕਰਾਈਮ ਅਤੇ ਔਰਤਾਂ ਦੇ ਵੱਖ-ਵੱਖ ਅਧਿਕਾਰਾਂ ਆਦਿ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ ਤਾਂ ਜੋ ਬੱਚਿਆਂ ਦੇ ਨਾਲ-ਨਾਲ ਨੌਜਵਾਨ ਵਰਗ ਇਸ ਤੋਂ ਦੂਰ ਰਹੇ। ਉਨਾਂ ਹੈਲਪਲਾਈਨ ਨੰਬਰ 112 ਬਾਰੇ ਵੀ ਜਾਗਰੂਕ ਕੀਤਾ ਅਤੇ ਕਿਹਾ ਕਿ ਸਹਾਇਤਾ ਲੈਣ ਲਈ ਇਸ ਨੰਬਰ ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

Leave a comment

Your email address will not be published. Required fields are marked *