August 7, 2025
#Punjab

ਸੀਬੀਐਸਈ ਬੋਰਡ ਪ੍ਰੀਖਿਆਵਾਂ ਅਤੇ ਸਕਾਲਾਸਟਿਕ ਐਪਟੀਟਿਊਡ ਟੈਸਟ ਵਿੱਚ ਸਰਵਉੱਚ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ

ਸਟੇਟ ਪਬਲਿਕ ਸਕੂਲ ਨਕੋਦਰ ਵਿੱਚ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਦਾ ਆਰੰਭ ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ, ਉਪ- ਪ੍ਰਧਾਨ ਡਾ. ਗਗਨਦੀਪ ਕੌਰ, ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸਰਦਾਰ ਅਨਮੋਲ ਸਿੰਘ, ਡਾਇਰੈਕਟਰ ਡਾ. ਰਿਤੂ ਭਨੋਟ ਅਤੇ ਪ੍ਰਿੰਸੀਪਲ ਡਾ. ਸੋਨੀਆ ਸਚਦੇਵਾ ਦੁਆਰਾ ਜੋਤੀ ਜਗਾ ਕੇ ਕੀਤਾ ਗਿਆ। ਜਿਸ ਵਿੱਚ ਸਭ ਤੋਂ ਪਹਿਲਾਂ ਸਕੂਲ ਦੇ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ ਕੀਤਾ ਗਿਆ। ਇਸ ਉਪਰੰਤ ਮੈਨੇਜਮੈਂਟ ਦੁਆਰਾ ਸੀਬੀਐਸਈ ਬੋਰਡ ਪ੍ਰੀਖਿਆਵਾਂ (2023-24) ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਸ੍ਰੇਸ਼ਟ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ‘ਤੇ ਦਸਵੀਂ ਦੀ ਵਿਦਿਆਰਥਣ ਮਾਨਿਆ ਛਾਬੜਾ ਜਿਸ ਨੇ ਬੋਰਡ ਪ੍ਰੀਖਿਆਵਾਂ ਦੌਰਾਨ ਤਹਿਸੀਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਗਰੁੱਪ ਆਫ ਸਟੇਟ ਪਬਲਿਕ ਸਕੂਲਜ ਦੀ ਪ੍ਰਬੰਧਕੀ ਕਮੇਟੀ ਦੁਆਰਾ ਆਯੋਜਿਤ ‘ਵਿੱਦਿਅਕ ਯੋਗਤਾ ਟੈਸਟ'(ਸੈਟ) ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸੈਟ ਪ੍ਰੀਖਿਆ ਸਟੇਟ ਪਬਲਿਕ ਸਕੂਲ ਦੇ ਤਿੰਨਾਂ ਸਕੂਲਾਂ ਵਿੱਚ ਕਰਵਾਈ ਜਾਂਦੀ ਹੈ। ਇਸ ਵਿੱਚ ਸਟੇਟ ਪਬਲਿਕ ਸਕੂਲ ਨਕੋਦਰ ਦੇ ਵਿਦਿਆਰਥੀਆਂ ਦੁਆਰਾ ਵਧੀਆ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ‘ਤੇ ਵਿਦਿਆਰਥੀਆਂ ਦੇ ਨਾਲ ਉਹਨਾਂ ਦੇ ਮਾਤਾ- ਪਿਤਾ ਵੀ ਹਾਜ਼ਰ ਸਨ। ਸਕੂਲ ਦੇ ਵਿਦਿਆਰਥੀਆਂ ਦੁਆਰਾ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਅੰਤ ਵਿੱਚ ਸਕੂਲ ਦੀ ਮੈਨੇਜਮੈਂਟ, ਡਾਇਰੈਕਟਰ ਅਤੇ ਪ੍ਰਿੰਸੀਪਲ ਦੁਆਰਾ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਬੱਚਿਆਂ ਦੇ ਵਧੀਆ ਪ੍ਰਦਰਸ਼ਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸ੍ਰੇਸ਼ਟ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।

Leave a comment

Your email address will not be published. Required fields are marked *