ਸੁਖਬੀਰ ਸਿੰਘ ਬਾਦਲ ਨੇ ਬੁਢਲਾਡਾ ਸ਼ਹਿਰ ਵਿਖੇ ਕੀਤੀ ਲੋਕ ਮਿਲਣੀ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਲੋਕ ਸਭਾ ਹਲਕਾ ਬਠਿੰਡਾ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਉਨ੍ਹਾਂ ਦੇ ਪਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਤਵਾਰ ਨੂੰ ਬੁਢਲਾਡਾ ਸ਼ਹਿਰ ਵਿਖੇ ਦੁਪਹਿਰ ਬਾਅਦ ਹਲਕਾ ਬੁਢਲਾਡਾ ਦੇ ਇੰਚਾਰਜ ਡਾ: ਨਿਸ਼ਾਨ ਸਿੰਘ ਦੀ ਅਗਵਾਈ ਵਿੱਚ ਬੁਢਲਾਡਾ, ਬਰੇਟਾ ਅਤੇ ਬੋਹਾ ਸ਼ਹਿਰ ਦੇ ਵਪਾਰੀਆਂ ਅਤੇ ਸ਼ਹਿਰ ਵਾਸੀਆਂ ਨਾਲ ਲੋਕ ਮਿਲਣੀ ਕੀਤੀ, ਮਿਲਣੀ ਤੋਂ ਇਲਾਵਾ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਨੂੰ ਵੀ ਮਿਲੇ। ਜਿਨ੍ਹਾਂ ਨੇ ਸ: ਸੁਖਬੀਰ ਸਿੰਘ ਬਾਦਲ ਨੂੰ ਆਪਣੀਆਂ ਸਮੱਸਿਆਵਾਂ ਦੱਸੀਆਂ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਵਾਅਦਾ ਕੀਤਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਪਹਿਲਾਂ ਦੀ ਤਰ੍ਹਾਂ ਵਪਾਰੀਆਂ ਦੀਆਂ ਸਾਰੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਵਪਾਰੀ, ਕਿਸਾਨਾਂ, ਮਜਦੂਰਾਂ, ਆੜ੍ਹਤੀਆਂ ਦਾ ਰਿਸ਼ਤਾ ਅਤੇ ਸਾਂਝ ਬਣਾ ਕੇ ਰੱਖੀ ਜਾਵੇਗੀ। ਬਾਦਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਪਾਰੀਆਂ ਸਮੇਤ ਹਰ ਵਰਗ ਦੀਆਂ ਮੁਸ਼ਕਿਲਾਂ ਵਧਾ ਰਹੀ ਹੈ। ਇਸ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ। ਇਸ ਮੌਕੇ ਹਲਕਾ ਇੰਚਾਰਜ ਡਾ: ਨਿਸ਼ਾਨ ਸਿੰਘ, ਜਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ, ਅਕਾਲੀ ਆਗੂ ਠੇਕੇਦਾਰ ਗੁਰਪਾਲ ਸਿੰਘ, ਸ਼ਾਮ ਲਾਲ ਧਲੇਵਾਂ, ਗੁਰਦੀਪ ਸਿੰਘ ਟੋਡਰਪੁਰ, ਦਵਿੰਦਰ ਸਿੰਘ ਚੱਕ ਅਲੀਸ਼ੇਰ, ਚੇਅਰਮੈਨ ਬੱਲਮ ਸਿੰਘ ਕਲੀਪੁਰ, ਚੇਅਰਮੈਨ ਸ਼ਮਸ਼ੇਰ ਸਿੰਘ ਗੁੜੱਦੀ, ਜਸਵੀਰ ਸਿੰਘ ਜੱਸੀ ਬਾਬਾ, ਕੋਂਸਲਰ ਕਾਲੂ ਮਦਾਨ, ਰਮਨਦੀਪ ਸਿੰਘ ਗੁੜੱਦੀ, ਰਾਜਿੰਦਰ ਸਿੰਘ ਝੰਡਾ, ਗੁਰਵਿੰਦਰ ਸਿੰਘ ਸੋਨੂੰ, ਅਮਨਦੀਪ ਮਦਾਨ ਤੋਂ ਇਲਾਵਾ ਹੋਰ ਵੀ ਮੌਜੂਦ ਸਨ।
