ਸੁਨੀਲ ਜਾਖੜ ਕੀ ਕਹਿ ਰਹੇ ਹਨ ਇਸ ਦਾ ਸਾਨੂੰ ਜਵਾਬ ਦੇਣ ਦੀ ਲੋੜ ਨਹੀ: ਰਾਜਾ ਵੜਿੰਗ

ਚੰਡੀਗੜ੍ਹ, 11 ਜਨਵਰੀ -ਸੁਨੀਲ ਜਾਖੜ ਕੀ ਕਹਿ ਰਹੇ ਹਨ ਇਸ ਦਾ ਸਾਨੂੰ ਜਵਾਬ ਦੇਣ ਦੀ ਲੋੜ ਨਹੀਂ ਕਿਉਂਕਿ ਲੋਕ ਜਾਣਦੇ ਹਨ ਕਿ ਕਾਂਗਰਸ ਨੇ ਹਮੇਸ਼ਾ ਦੇਸ਼ ਦੇ ਲੋਕਾਂ ਦੇ ਹੱਕ ’ਚ ਆਵਾਜ਼ ਬੁਲੰਦ ਕੀਤੀ ਹੈ ਤੇ ਹੁਣ ਕਾਂਗਰਸ ਵਲੋਂ ਭਾਰਤ ਜੋੜੋ ਨਿਆ ਯਾਤਰਾ ਸ਼ੁਰੂ ਕਰਕੇ ਨਵੇਂ ਮੀਲ ਪੱਥਰ ਤੈਅ ਕਰੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਦਵੇਂਦਰ ਯਾਦਵ ਵਲੋਂ ਕੀਤੀਆਂ ਗਈਆਂ ਮੀਟਿੰਗ ’ਚ ਸਾਰੀ ਵਿਚਾਰ ਚਰਚਾ ਕੀਤੀ ਗਈ ਕਿ ਕਿਵੇਂ ਪੰਜਾਬ ਕਾਂਗਰਸ ਸਾਰੀਆਂ ਪੰਜਾਬ ਦੀਆਂ ਲੋਕ ਸਭਾ ਸੀਟਾਂ ’ਤੇ ਚੋਣ ਲੜੇਗੀ।