ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸਤਿਗੁਰੂ ਕਬੀਰ ਸਾਹਿਬ ਜੀ ਮਹਾਰਾਜ ਅਤੇ ਛੇਵੀਂ ਪਾਤਸ਼ਾਹੀ ਧੰਨ ਗੁਰੂ ਹਰਿਗੋਬਿੰਦ ਸਾਹਿਬ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ

ਗੜਸ਼ੰਕਰ (ਹੇਮਰਾਜ) ਤੱਪ ਅਸਥਾਨ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸਤਿਗੁਰੂ ਕਬੀਰ ਸਾਹਿਬ ਜੀ ਮਹਾਰਾਜ ਅਤੇ ਛੇਵੀਂ ਪਾਤਸ਼ਾਹੀ ਧੰਨ ਗੁਰੂ ਹਰਿਗੋਬਿੰਦ ਸਾਹਿਬ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਜਿਸ ਵਿਚ ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ ਜੀ ਸ੍ਰੀ ਖੁਰਾਲਗੜ੍ਹ ਸਾਹਿਬ ਵਾਲਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਸਤਿਗੁਰੂ ਕਬੀਰ ਸਾਹਿਬ ਮਹਾਰਾਜ ਜੀ, ਗੁਰੂ ਹਰਿਗੋਬਿੰਦ ਸਾਹਿਬ ਮਹਾਰਾਜ ਜੀ ਦੇ ਇਤਿਹਾਸ ਅਤੇ ਗੁਰਬਾਣੀ ਨਾਲ ਜੋੜਨਾ ਕੀਤਾ। ਉਨ੍ਹਾਂ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਕਬੀਰ ਸਾਹਿਬ ਜੀ ਅਤੇ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮਨੁੱਖਤਾ ਦੇ ਉਧਾਰ, ਗਰੀਬਾਂ ਮਜ਼ਲੂਮਾਂ ਦੇ ਹੱਕਾਂ ਲਈ ਸੰਘਰਸ਼ ਕੀਤਾ, ਗੁਰੂ ਸਾਹਿਬ ਜੀ ਨੇ ਸੰਗਤਾਂ ਨੂੰ ਮੀਰੀ ਪੀਰੀ ਦੇ ਧਾਰਨੀ ਬਣਾਇਆ, ਜ਼ਬਰ ਜ਼ੁਲਮ ਦੇ ਵਿਰੁੱਧ ਲੜਨਾ ਸਿਖਾਇਆ,ਊਚ ਨੀਚ ,ਜਾਤ ਪਾਤ ਤੋਂ ਉਪਰ ਉੱਠ ਕੇ ਮਨੁੱਖਤਾ ਵਾਲਾ ਜੀਵਨ ਬਤੀਤ ਕਰਨ ਦਾ ਉਪਦੇਸ਼ ਦਿੱਤਾ ਸਤਿਕਾਰ ਯੋਗ ਭਾਈ ਬਲਦੇਵ ਸਿੰਘ ਜੀ ਅਬਿਆਣਾ ਰੋਪੜ ਵਲੋਂ ਲੰਗਰਾਂ ਦੀ ਸੇਵਾ ਕੀਤੀ ਗਈ ਇਸ ਮੌਕੇ ਤੇ ਕਮੇਟੀ ਮੈਂਬਰ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ , ਮੱਖਣ ਸਿੰਘ ਵਾਹਿਦ ਪੁਰੀ, ਕੈਸ਼ੀਅਰ ਹਰਭਜਨ ਸਿੰਘ ਜੀ ਸਰਪੰਚ ਰੋਸਨ ਲਾਲ ,ਬਾਬਾ ਨਰੇਸ਼ ਸਿੰਘ, ਬਾਬਾ ਸੁਖਦੇਵ ਸਿੰਘ, ਚੌ ਜੀਤ ਸਿੰਘ , ਸਤਪਾਲ ਸਿੰਘ , ਬਿੰਦਰ ਸਿੰਘ ਜੀ ਹਾਜਿਰ ਸਨ।
