August 6, 2025
#National

ਸੜਕ ਹਾਦਸੇ ਦਾ ਸ਼ਿਕਾਰ ਹੋਏ ਫੌਜੀ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ

ਭਵਾਨੀਗੜ੍ਹ (ਵਿਜੈ ਗਰਗ) ਨੇੜਲੇ ਪਿੰਡ ਕਪਿਆਲ ਦੇ ਛੁੱਟੀ ਤੇ ਆਏ ਫੌਜੀ ਅਤੇ ਉਸਦੀ ਮੰਗੇਤਰ ਦੀ ਪੀਆਰਟੀਸੀ ਦੀ ਬੱਸ ਨਾਲ ਭਿਆਨਕ ਟੱਕਰ ਹੋ ਗਈ ਜਿਸ ਵਿਚ ਫੌਜੀ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਉਸਦੀ ਮੰਗੇਤਰ ਨੂੰ ਜਖ਼ਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ। ਫੌਜੀ ਪ੍ਰਦੀਪ ਸਿੰਘ ਦਾ ਅੱਜ ਫੌਜ ਵਲੋਂ ਸਰਕਾਰੀ ਸਨਮਾਨਾਂ ਨਾਲ ਪਿੰਡ ਕਪਿਆਲ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ।
ਮਿਲੀ ਜਾਣਕਾਰੀ ਅਨੁਸਾਰ ਫੌਜੀ ਪ੍ਰਦੀਪ ਸਿੰਘ (24) ਪੁੱਤਰ ਚਮਕੌਰ ਸਿੰਘ ਵਾਸੀ ਪਿੰਡ ਕਪਿਆਲ ਆਪਣੀ ਮੰਗੇਤਰ ਪੂਜਾ ਰਾਣੀ ਪੁੱਤਰੀ ਬਲਵਾਨ ਸਿੰਘ ਵਾਸੀ ਸ਼ੁਤਰਾਣਾ ਨਾਲ ਪਟਿਆਲਾ ਤੋਂ ਪਾਤੜਾਂ ਵੱਲ ਜਾ ਰਹੇ ਸਨ ਤਾਂ ਅਚਾਨਕ ਘੱਗਾ ਦੇ ਨਿਰੰਕਾਰੀ ਸਤਸੰਗ ਭਵਨ ਨਜਦੀਕ ਉਹਨਾਂ ਦੀ ਕਾਰ ਪੀਆਰਟੀਸੀ ਦੀ ਬੱਸ ਦੀ ਲਪੇਟ ਵਿਚ ਆ ਗਈ। ਇਸ ਹਾਦਸੇ ਵਿਚ ਫੌਜੀ ਪ੍ਰਦੀਪ ਸਿੰਘ ਦੀ ਮੌਕੇ ਤੇ ਹੀ ਦਰਦਨਾਕ ਮੌਤ ਹੋ ਗਈ ਜਦਕਿ ਉਸਦੀ ਮੰਗੇਤਰ ਪੂਜਾ ਰਾਣੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਈ ਜਿਸਨੂੰ ਪਹਿਲਾਂ ਸਮਾਣਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਪਰੰਤੂ ਹਾਲਾਤ ਗੰਭੀਰ ਹੋਣ ਕਾਰਨ ਉਸਨੂੰ ਰਾਜਿੰਦਰ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ। ਫੌਜੀ ਪ੍ਰਦੀਪ ਸਿੰਘ ਦੀ ਲਾਸ਼ ਦਾ ਪੋਸ਼ਟ ਮਾਰਟਮ ਹੋਣ ਤੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਅਤੇ ਅੱਜ ਫੌਜ ਦੇ ਅਧਿਕਾਰੀਆਂ ਵਲੋਂ ਉਸਦਾ ਪਿੰਡ ਕਪਿਆਲ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਪ੍ਰਦੀਪ ਸਿੰਘ ਗਰੀਬ ਪਰਿਵਾਰ ਨਾਲ ਸਬੰਧਤ ਸੀ ਅਤੇ ਪਰਿਵਾਰ ਵਲੋਂ ਉਸਦੇ ਫੌਜ ਵਿਚ ਭਰਤੀ ਹੋਣ ਤੇ ਬਹੁਤ ਆਸਾ ਟਿਕੀਆਂ ਹੋਈਆਂ ਸਨ। ਅੰਤਿਮ ਸੰਸਕਾਰ ਵੇਲੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।

Leave a comment

Your email address will not be published. Required fields are marked *