ਸੰਗਰੂਰ ਦੇ ਲੋਕ ਕਾਂਗਰਸ ਪਾਰਟੀ ਦੇ ਹੱਕ ਵਿੱਚ ਫ਼ਤਵਾ ਦੇਣਗੇ ਸੁਖਪਾਲ ਸਿੰਘ ਖਹਿਰਾ

ਸਹਿਣਾ ਭਦੋੜ (ਸੁਖਵਿੰਦਰ ਸਿੰਘ ਧਾਲੀਵਾਲ) ਪੰਜਾਬ ਦੇ ਲੋਕਾਂ ਨੇ ਜੋ ਦੋ ਸਾਲ ਪਹਿਲਾਂ ਬਦਲਾਉ ਲਿਆਂਦਾ ਸੀ ਉਸੇ ਹੀ ਬਦਲਾਉ ਦਾ ਹੁਣ ਸੰਗਰੂਰ ਦੇ ਸੂਝਵਾਨ ਲੋਕ ਕਾਂਗਰਸ ਪਾਰਟੀ ਦੇ ਹੱਕ ਵਿੱਚ ਫ਼ਤਵਾ ਦੇ ਕੇ ਪੰਜਾਬ ਸਰਕਾਰ ਤੋਂ ਬਦਲਾਂ ਲੈਣਗੇ ਕਿਉਂਕਿ ਪੰਜਾਬ ਸਰਕਾਰ ਨੇ ਦੋ ਸਾਲਾਂ ਦੇ ਸਮੇਂ ਦੋਰਾਨ ਪੰਜਾਬ ਦੇ ਲੋਕਾਂ ਦਾ ਕੁਝ ਨਹੀਂ ਸੰਵਾਰਿਆ ਇਹ ਸ਼ਬਦ ਲੋਕ ਸਭਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਪਿੰਡ ਟੱਲੇਵਾਲ ਵਿਖੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਹੇਂ, ਉਨ੍ਹਾਂ ਕਿਹਾ ਕਿ ਦੋ ਸਾਲਾਂ ਦੇ ਸਮੇਂ ਦੋਰਾਨ ਜਿੰਨਾ ਅੱਤਿਆਚਾਰ ਅਤੇ ਗੈਗਵਾਰ ਵਿੱਚ ਵਾਧਾਂ ਹੋਇਆ ਹੈ ਉਸ ਤੋਂ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਜਾਣੂ ਹਨ ਸੁਖਪਾਲ ਸਿੰਘ ਖਹਿਰਾ ਨੇ ਕੇਂਦਰ ਸਰਕਾਰ ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਦੇ ਭਲੇ ਲਈ ਕੁਝ ਨਹੀਂ ਕੀਤਾ ਦੇਸ਼ ਦੇ ਲੋਕ ਕੇਂਦਰ ਵਿੱਚ ਹੁਣ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣਗੇ ਇਸ ਮੌਕੇ ਕੁਲਦੀਪ ਸਿੰਘ ਕਾਲਾ ਢਿੱਲੋਂ ਜ਼ਿਲ੍ਹਾ ਪ੍ਰਧਾਨ ਕਾਂਗਰਸ ਪਾਰਟੀ, ਸਰਪੰਚ ਗੁਰਚਰਨ ਸਿੰਘ ਟੱਲੇਵਾਲ, ਗੁਰਮੇਲ ਸਿੰਘ ਮੌੜ, ਬਲਦੇਵ ਸਿੰਘ ਭੁੱਚਰ, ਪਰਮਜੀਤ ਕੌਰ, ਹਰਮਨ ਬਰਨਾਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਆਗੂ ਹਾਜ਼ਰ ਸਨ
