September 27, 2025
#Punjab

ਹਰਜੀ ਮਾਨ ਨੇ ਪਿੰਡ ਮੇਹਟਾਂ ਅਤੇ ਗੰਢਵਾਂ ‘ਚ ਲਿਆ ਸਰਕਾਰ ਆਪ ਦੇ ਦੁਆਰ ਕੈਂਪਾਂ ਦਾ ਜਾਇਜ਼ਾ

ਫਗਵਾੜਾ (ਸ਼ਿਵ ਕੋੜਾ) ਆਮ ਆਦਮੀ ਪਾਰਟੀ ਦੇ ਯੂਥ ਆਗੂ ਅਤੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਦੇ ਸਪੁੱਤਰ ਹਰਨੂਰ ਸਿੰਘ ਹਰਜੀ ਮਾਨ ਨੇ ਪਿੰਡ ਮੇਹਟਾਂ ਅਤੇ ਗੰਢਵਾ ਵਿਖੇ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਲਗਾਏ ਗਏ ਕੈਂਪਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕੈਂਪਾਂ ’ਚ ਚੱਲ ਰਹੇ ਕੰਮਾਂ ਪ੍ਰਤੀ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਸਕੀਮ ਪਿੰਡਾਂ ਦੇ ਵਸਨੀਕਾਂ ਲਈ ਕਾਫੀ ਲਾਹੇਵੰਦ ਸਾਬਿਤ ਹੋ ਰਹੀ ਹੈ। ਇਸ ਸਕੀਮ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਵੀ ਭਾਰੀ ਉਤਸ਼ਾਹ ਹੈ। ਲੋਕ ਆਪਣੇ ਕੰਮ ਕਰਵਾਉਣ ਲਈ ਵੱਡੀ ਗਿਣਤੀ ਵਿੱਚ ਕੈਂਪਾਂ ਵਿੱਚ ਪਹੁੰਚ ਰਹੇ ਹਨ। ਹਰਜੀ ਮਾਨ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਜੋ ਸਕੀਮਾਂ ਬਣਾਈਆਂ ਅਤੇ ਲਾਗੂ ਕੀਤੀਆਂ ਹਨ, ਉਨ੍ਹਾਂ ਦੀ ਇਤਿਹਾਸ ਵਿੱਚ ਕੋਈ ਮਿਸਾਲ ਨਹੀਂ ਮਿਲਦੀ। ਇਸ ਦੌਰਾਨ ਨਾਇਬ ਤਹਿਸੀਲਦਾਰ ਮਨਦੀਪ ਸਿੰਘ ਅਤੇ ਬੀ.ਡੀ.ਪੀ.ਓ. ਰਾਮਪਾਲ ਸਿੰਘ ਰਾਣਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਮੌਤ ਦਾ ਸਰਟੀਫਿਕੇਟ ਬਣਾਉਣਾ ਜਾਂ ਸੋਧ ਕਰਵਾਉਣ, ਜਾਤੀ ਸਰਟੀਫਿਕੇਟ, ਪੀਸੀਸੀ ਲੈਣਾ, ਪੈਨਸ਼ਨ ਸਕੀਮ ਦਾ ਲਾਭ, ਵਿਆਹ ਰਜਿਸਟਰੇਸ਼ਨ, ਅਪੰਗਤਾ ਸਰਟੀਫਿਕੇਟ, ਫਰਦ ਆਦਿ ਸਮੇਤ ਪੁਲੀਸ ਵਿਭਾਗ ਨਾਲ ਸਬੰਧਤ ਕਰੀਬ 43 ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਜਿਹੜੇ ਵਿਅਕਤੀ ਕਿਸੇ ਕਾਰਨ ਕੈਂਪ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਹਨ, ਉਹ ਹੈਲਪਲਾਈਨ ਨੰਬਰ 1076 ’ਤੇ ਫੋਨ ਕਰਕੇ ਘਰ ਬੈਠੇ ਹੀ ਸਹੂਲਤਾਂ ਦਾ ਲਾਭ ਲੈ ਸਕਦੇ ਹਨ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਹਰਮੇਸ਼ ਪਾਠਕ, ਸੁਰਿੰਦਰ ਪਾਲ ਸਰਪੰਚ ਮੇਹਟਾਂ, ਬਲਾਕ ਪ੍ਰਧਾਨ ਵਰੁਣ ਬੰਗੜ, ਰਾਜਾ ਕੌਲਸਰ, ਰਾਕੇਸ਼ ਕੁਮਾਰ ਕੇਸ਼ੀ, ਰਣਜੀਤ ਪਾਲ ਪਾਬਲਾ, ਰਣਬੀਰ ਸਿੰਘ, ਮਨਪ੍ਰੀਤ ਸਿੰਘ, ਹੁਕਮ ਸਿੰਘ ਮੇਹਟਾਂ ਆਦਿ ਹਾਜ਼ਰ ਸਨ।

Leave a comment

Your email address will not be published. Required fields are marked *