ਹਾਜੀਪੁਰ ਪੁਲਿਸ ਵੱਲੋਂ ਹੈਰੋਇਨ ਸਮੇਤ ਇੱਕ ਕਾਬੂ

ਹਾਜੀਪੁਰ (ਜਸਵੀਰ ਸਿੰਘ ਪੁਰੇਵਾਲ) ਐੱਸ.ਐੱਸ.ਪੀ ਸੁਰਿੰਦਰ ਲਾਂਭਾ ਅਤੇ ਡੀ.ਐੱਸ.ਪੀ ਵਿਪਨ ਕੁਮਾਰ ਡੀ.ਐੱਸ.ਪੀ ਸਬ ਡਵੀਜ਼ਨ ਮੁਕੇਰੀਆਂ ਦੀਆਂ ਹਦਾਇਤਾਂ ਮੁਤਾਬਿਕ ਐੱਸ ਐੱਚ ਪੰਕਜ ਕੁਮਾਰ ਮੁੱਖ ਅਫ਼ਸਰ ਥਾਣਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਏ ਐੱਸ ਆਈ ਰਾਕੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਸਿਬੋਚੱਕ ਮੋੜ ਪਿੰਡ ਹਰਦੋਖੁਦਪੁਰ ਵਿਖੇ ਨਾਕੇ ਤੇ ਮੌਜੂਦ ਸੀ ਉਸ ਸਮੇਂ ਇੱਕ ਵਿਆਕਤੀ ਛੰਨੀ ਚਾਨੋਰ ਵੱਲੋਂ ਆ ਰਹੇ ਇੱਕ ਵਿਆਕਤੀ ਜਿਸ ਤੇ ਸ਼ੱਕ ਪੈਣ ਤੇ ਪੁਲਿਸ ਵੱਲੋਂ ਉਸ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ਦੀ ਪਹਿਚਾਣ ਕੁਲਵਿੰਦਰ ਸਿੰਘ ਸਿੰਦੂ ਪੁੱਤਰ ਰਾਮੇਸ਼ਵਰ ਸਿੰਘ ਵਾਸੀ ਪਿੰਡ ਹਰਦੋਖੁਦਪੁਰ ਥਾਣਾ ਹਾਜੀਪੁਰ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਪੁਲਿਸ ਵੱਲੋਂ ਦੋਸ਼ੀ ਨੂੰ ਫੜਕੇ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਦੇ ਖਿਲਾਫ ਐੱਨ ਡੀ ਪੀ ਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ
