ਹੁਣ ਨਹੀਂ ਖਾਣੇ ਪੈਣਗੇ ਦਫ਼ਤਰਾਂ ਵਿੱਚ ਧਕੇ ਪੰਜਾਬ ਸਰਕਾਰ ਨੇ ਲਿਆ ਅਹਿਮ ਫੈਸਲਾ

ਸ਼ਾਹਕੋਟ /ਮਲਸੀਆ (ਬਿੰਦਰ ਕੁਮਾਰ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਜਿਸਟਰੀਆਂ ਲਈ ਐੱਨ. ਓ. ਸੀ. ਸ਼ਰਤ ਬੰਦ ਕਰਨ ਸਬੰਧੀ ਫ਼ੈਸਲੇ ਨਾਲ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸ਼ਾਹਕੋਟ ਤੋਂ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਮਨੋਜ ਕੁਮਾਰ ਅਰੋੜਾ ਨੇ ਕੀਤਾ। ਅੱਜ ਪੈ੍ਸ ਨਾਲ਼ ਗਲਬਾਤ ਕਰਦਿਆਂ ਹੋਇਆਂ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਮੰਗ ਨੂੰ ਦੇਖਦਿਆਂਤੇ ਰਜਿਸਟਰੀਆਂ ਕਰਵਾਉਣ ਲਈ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਧਿਆਨ ‘ਚ ਰੱਖਦੇ ਹੋਏ ਅਹਿਮ ਫੈਸਲਾ ਲਿਆ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਪ੍ਰਾਪਰਟੀ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਵੀ ਫਾਇਦਾ ਮਿਲੇਗਾ ਤੇ ਇਹ ਫੈਸਲਾ ਪੰਜਾਬ ‘ਚ ਭ੍ਰਿਸ਼ਟਾਚਾਰ ‘ਤੇ ਵੀ ਲਗਾਮ ਲਾਉਣ ‘ਚ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਦੇ ਪਹਿਲੇ ਹੀ ਦਿਨ ਪੰਜਾਬ ਵਾਸੀਆਂ ਨੂੰ ਵੱਡੀ ਖੁਸ਼ਖਬਰੀ ਮਿਲੀ ਹੈ ਤੇ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫੈਸਲੇ ਨਾਲ ਆਮ ਲੋਕ ਮਾਣ ਮਹਿਸੂਸ ਕਰਦੇ ਹਨ । ਉਨ੍ਹਾਂ ਕਿਹਾ ਕਿ ਆਪ’ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ‘ਆਪ’ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 2 ਸਾਲ ਦੇ ਕਾਰਜਕਾਲ ਦੌਰਾਨ ਲੋਕਾਂ ਦੀ ਸਹੂਲਤਾਂ ਲਈ ਇਤਿਹਾਸਕ ਫੈਸਲੇ ਲਏ ਹਨ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹਨ।ਇਸਦੇ ਨਾਲ ਹੀ ਪੰਜਾਬ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਦੇ ਤਹਿਤ ਚਲ ਰਹੇ ਕੈਂਪਾਂ ਦੀ ਲੜੀ ਬਾਰੇ ਦੱਸਿਆ ਹੋਇਆ ਕਿਹਾ ਕੇ ਇਨ੍ਹਾਂ ਕੈਂਪਾਂ ਵਿੱਚ ਸੁਵਿਧਾ ਕੇਂਦਰਾਂ, ਸੇਵਾ ਕੇਂਦਰਾਂ, ਬਿਜਲੀ ਬੋਰਡ, ਪਟਵਾਰੀ ਦਫ਼ਤਰ, ਸਹਿਤ ਬੀਮਾ ਕਾਰਡ, ਜਨਮ ਮੌਤ ਸਰਟੀਫਿਕੇਟ ਆਦਿ 44 ਪ੍ਰਕਾਰ ਦੀਆਂ ਸਹੂਲਤਾਂ ਮੌਕੇ ਤੇ ਮੁਹਈਆ ਕਾਰਵਾਈਆਂ ਜਾ ਰਹੀਆਂ ਹਨ। ਲੋਕਾ ਨੂੰ ਹਰ ਪਿੰਡ ਵਿੱਚ ਲਗ ਰਹੇ ਇਨਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।ਇਸ ਮੌਕੇ ਉਨਾਂ ਨਾਲ ਮਨਦੀਪ ਸਿੰਘ ਝੀਤਾ, ਰੂਪ ਲਾਲ ਸ਼ਰਮਾ, ਕੁਲਦੀਪ ਸਿੰਘ ਦੀਦ, ਗਗਨਦੀਪ ਜੌੜਾ, ਨਵਨੀਤ ਸਿੰਘ ਸਹੋਤਾ, ਸੁੱਚਾ ਗਿੱਲ, ਬਲਜਿੰਦਰ ਸਿੰਘ ਖਿੰਡਾ, ਸੰਦੀਪ ਪੁਰੀ, ਪਰਮਵੀਰ ਪੰਮਾ, ਰਾਜੀਵ ਸਹਿਗਲ, ਰਾਖੀ ਮੱਟੂ ਹਾਜਿਰ ਸਨ।
