ਪਿੰਡ ਮਲਕਪੁਰ ਵਿਖੇ ਸਜਾਇਆ ਦਸ਼ਮ ਪਿਤਾ ਗੁਰੂ ਗੋਬਿੰਦ ਸਿੰਘ ਦੇ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ

ਫਗਵਾੜਾ 16 ਜਨਵਰੀ (ਸ਼ਿਵ ਕੋੜਾ) ਪਿੰਡ ਮਲਕਪੁਰ ਵਿਖੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਸਿੰਘ ਸਭਾ ਪਿੰਡ ਮਲਕਪੁਰ ਤਹਿਸੀਲ ਫਗਵਾੜਾ ਦੀ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਹੈੱਡ ਗ੍ਰੰਥੀ ਭਾਈ ਜਸਵਿੰਦਰ ਸਿੰਘ ਨੇ ਸਰਬੱਤ ਦੇ ਭਲੇ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਪਰੰਤ ਇਹ ਨਗਰ ਕੀਰਤਨ ਪਿੰਡ ਦੀ ਪਰਿਕ੍ਰਮਾ ਕਰਦਾ ਹੋਇਆ ਦੇਰ ਸ਼ਾਮ ਵਾਪਿਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦਾ ਸੰਗਤਾਂ ਵਲੋਂ ਥਾਂ-ਥਾਂ ‘ਤੇ ਭਰਵਾਂ ਸਵਾਗਤ ਕੀਤਾ ਗਿਆ। ਧਾਰਮਿਕ ਤੇ ਸਮਾਜਿਕ ਜੱਥੇਬੰਦੀਆਂ ਵਲੋਂ ਵੱਖ ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ ਸਨ। ਸੰਗਤਾਂ ਨੇ ਨਗਰ ਕੀਰਤਨ ਵਿਚ ਸ਼ਾਮਲ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ ਅੱਗੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਵੱਖ ਵੱਖ ਪੜਾਵਾਂ ਦੌਰਾਨ ਢਾਡੀ ਗਿਆਨੀ ਮਿਲਖਾ ਸਿੰਘ ਮੌਜੀ ਦੇ ਜੱਥੇ ਨੇ ਸੰਗਤਾਂ ਨੂੰ ਢਾਡੀ ਵਾਰਾਂ ਰਾਹੀਂ ਗੁਰੂ ਇਤਹਾਸ ਨਾਲ ਜੋੜਿਆ। ਕਮੇਟੀ ਪ੍ਰਧਾਨ ਸੁੱਚਾ ਸਿੰਘ, ਸਕੱਤਰ ਸਤਵਿੰਦਰ ਸਿੰਘ ਘੁੰਮਣ ਅਤੇ ਕੈਸ਼ੀਅਰ ਸੁਰਿੰਦਰ ਸਿੰਘ ਰਿਟਾ. ਜੇ.ਈ. ਨੇ ਦੱਸਿਆ ਕਿ 17 ਜਨਵਰੀ ਦਿਨ ਬੁੱਧਵਾਰ ਨੂੰ ਸਵੇਰੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਇਆ ਜਾਵੇਗਾ। ਜਿਸ ਵਿੱਚ ਪੰਥ ਪ੍ਰਸਿੱਧ ਢਾਡੀ ਜੱਥਾ ਸੰਗਤਾਂ ਨੂੰ ਢਾਡੀ ਵਾਰਾਂ ਰਾਹੀਂ ਨਿਹਾਲ ਕਰੇਗਾ। ਉਹਨਾਂ ਸਮੂਹ ਸੰਗਤ ਨੂੰ ਪੁਰਜੋਰ ਬੇਨਤੀ ਕੀਤੀ ਕਿ ਗੁਰਪੁਰਬ ਮੌਕੇ ਗੁਰੂ ਘਰ ਵਿਚ ਆਯੋਜਿਤ ਧਾਰਮਿਕ ਸਮਾਗਮ ‘ਚ ਪਰਿਵਾਰਾਂ ਸਮੇਤ ਹਾਜਰੀਆਂ ਭਰ ਕੇ ਗੁਰੂ ਸਾਹਿਬਾਨ ਦਾ ਅਸ਼ੀਰਵਾਦ ਲਿਆ ਜਾਵੇ। ਇਸ ਮੌਕੇ ਨਰਿੰਦਰ ਸਿੰਘ, ਦਵਿੰਦਰ ਸਿੰਘ, ਬਲਜੀਤ ਸਿੰਘ, ਗੁਰਬਖਸ਼ ਸਿੰਘ, ਕੁਲਵੰਤ ਸਿੰਘ, ਹਰਪ੍ਰੀਤ ਸਿੰਘ, ਹਰਭਜਨ ਸਿੰਘ ਬਾਜਵਾ, ਬਾਪੂ ਦਰਸ਼ਨ ਸਿੰਘ, ਸੁਰਿੰਦਰ ਸਿੰਘ ਘੁੰਮਣ, ਬਲਵਿੰਦਰ ਸਿੰਘ ਬਦੇਸ਼ਾ, ਗੁਲਜਿੰਦਰ ਸਿੰਘ, ਮਨਦੀਪ ਸਿੰਘ, ਦਿਲਬਾਗ ਸਿੰਘ, ਗੁਰਮੀਤ ਸਿੰਘ, ਗਿਆਨ ਸਿੰਘ, ਨਿਰਮਲ ਸਿੰਘ, ਸੁਖਵਿੰਦਰ ਸਿੰਘ ਸਰਪੰਚ, ਦਲੀਪ ਸਿੰਘ, ਇੰਦਰਜੀਤ ਸਿੰਘ, ਲਖਵਿੰਦਰ ਸਿੰਘ, ਪਰਮਜੀਤ ਸਿੰਘ, ਜੋਗਾ ਸਿੰਘ, ਗੁਰਿੰਦਰ ਸਿੰਘ ਘੁੰਮਣ ਆਦਿ ਹਾਜਰ ਸਨ।
