ਸਵੇਰੇ ਰਣਜੀਤ ਐਵੇਨਿਊ ਵਿਚ ਸੈਰ ਕਰ ਰਹੀ ਮਹਿਲਾ ਵਧੀਕ ਜੱਜ ’ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਅਚਾਨਕ ਹਮਲਾ ਕਰ ਦਿੱਤਾ ਗਿਆ
ਅੰਮ੍ਰਿਤਸਰ (ਸਚਿਨ ਸ਼ਰਮਾ) ਵੀਰਵਾਰ ਸਵੇਰੇ ਰਣਜੀਤ ਐਵੇਨਿਊ ਵਿਚ ਸੈਰ ਕਰ ਰਹੀ ਮਹਿਲਾ ਵਧੀਕ ਜੱਜ ’ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਅਚਾਨਕ ਹਮਲਾ ਕਰ ਦਿੱਤਾ ਗਿਆ। ਜਦੋਂ ਮਹਿਲਾ ਜੱਜ ਨੇ ਜ਼ੋਰਦਾਰ ਜਵਾਬੀ ਕਾਰਵਾਈ ਕੀਤੀ ਤਾਂ ਮੁਲਜ਼ਮ ਤੁਰੰਤ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਸਬੰਧੀ ਰਣਜੀਤ ਐਵੇਨਿਊ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਇਸ ਮਾਮਲੇ ’ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਹਰ ਪਹਿਲੂ ਤੋਂ ਇਸ ਨੂੰ ਦੇਖ ਰਹੀ ਹੈ। ਪੁਲਸ ਇਲਾਕੇ ਦੇ ਸੀ. ਸੀ. ਟੀ. ਵੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਪੁਲਸ ਨੇ ਮਹਿਲਾ ਜੱਜ ਦਾ ਮੈਡੀਕਲ ਵੀ ਕਰਵਾਇਆ ਹੈ।