ਥਾਣਾ ਸਦਰ ਨਕੋਦਰ ਦੀ ਪੁਲਿਸ ਨੇ 2 ਵਿਅਕਤੀਆਂ ਨੂੰ 4 ਪੇਟੀਆਂ ਸ਼ਰਾਬ ਸਮੇਤ ਕਾਬੂ ਕੀਤਾ

ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਡੀ.ਐਸ.ਪੀ.ਨਕੋਦਰ ਕੁਲਵਿੰਦਰ ਸਿੰਘ ਵਿਰਕ ਅਤੇ ਥਾਣਾ ਸਦਰ ਦੇ ਇੰਚਾਰਜ ਜੈਪਾਲ ਨੇ ਦੱਸਿਆ ਕਿ ਗੁਪਤ ਸੂਚਨਾ ਮਿਲਣ ‘ਤੇ ਏ.ਐਸ.ਆਈ ਜਨਕ ਰਾਜ ਨੇ ਪੁਲਿਸ ਪਾਰਟੀ ਸਮੇਤ ਜਮੀਤਗੜ੍ਹ ਖੋਸੇ ਅੱਡੇ ‘ਤੇ ਨਾਕਾਬੰਦੀ ਕੀਤੀ ਅਤੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆ ਰਹੇ ਸਨ | 4 ਪੇਟੀਆਂ ਸ਼ਰਾਬ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ।ਦੋਸ਼ੀਆਂ ਦੀ ਪਛਾਣ ਲਵਪ੍ਰੀਤ ਉਰਫ ਵਡਾਲੀ ਪੁੱਤਰ ਸੋਢੀ ਅਤੇ ਸੁਖਦੀਪ ਉਰਫ ਹੈਪੀ ਪੁੱਤਰ ਪਰਮਜੀਤ ਵਾਸੀ ਪਿੰਡ ਮਾਲੜੀ ਵਜੋਂ ਹੋਈ ਹੈ।ਦੋਸ਼ੀਆਂ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
