ਨੂਰਮਹਿਲ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਵਾਲੀਵਾਲ ਟੂਰਨਾਮੈਂਟ ਕਰਵਾਇਆ ਗਿਆ

ਨੂਰਮਹਿਲ 3 ਫਰਵਰੀ ( ਜਸਵਿੰਦਰ ਸਿੰਘ ਲਾਂਬਾ) ਜਲੰਧਰ ਦਿਹਾਤੀ ਅਧੀਨ ਪੈਦੇ ਪੁਲਿਸ ਥਾਣਾ ਨੂਰਮਹਿਲ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਸਥਾਨਕ ਦੁਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਨੂਰਮਹਿਲ ਵਿਚ ਵਾਲੀਵਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਦੀ ਪੑਧਾਨਗੀ ਥਾਣਾ ਮੁਖੀ ਵਰਿੰਦਪਾਲ ਸਿੰਘ ਉੱਪਲ ਨੇ ਕੀਤੀ। ਉਨ੍ਹਾਂ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਰਹਿਣ ਅਤੇ ਖੇਡਾਂ ਵਿਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪੑੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨਸ਼ੇ ਦਾ ਅੰਤ ਮੌਤ ਹੈ । ਉਨ੍ਹਾਂ ਨੇ ਇਕ ਸਲੋਗਨ ਖਿਡਾਰੀਆਂ ਦੇ ਨਾ ਕੀਤਾ ਜਿਸ ਵਿਚ ਕਿਹਾ ਗਿਆ ਹੱਸੋ ਖੇਡੋ, ਮੌਜ ਮਨਾਓ, ਨਸ਼ਿਆ ਨੂੰ ਦੂਰ ਭਜਾਓ। ਉਨ੍ਹਾਂ ਵੱਲੋਂ ਖਿਡਾਰੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਪੁਲਿਸ ਕਰਮਚਾਰੀ ਤੇ ਲੇਡੀ ਕਾਂਸਟੇਬਲ ਵੀ ਹਾਜ਼ਰ ਸਨ।
