‘ਪੰਜਾਬ ਬਚਾਓ ਯਾਤਰਾ’ ਦਾ ਹਲਕਾ ਜੰਡਿਆਲਾ ਗੁਰੂ ਵਿਖੇ ਪਹੁੰਚਣ ਤੇ ਅਕਾਲੀ ਆਗੂਆਂ ਤੇ ਵਰਕਰਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ

ਜੰਡਿਆਲਾ ਗੁਰੂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ. ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੀ ਅਗਵਾਈ ਹੇਠ ‘ਪੰਜਾਬ ਬਚਾਓ ਯਾਤਰਾ’ ਦਾ ਹਲਕਾ ਜੰਡਿਆਲਾ ਗੁਰੂ ਵਿਖੇ ਪਹੁੰਚਣ ਤੇ ਅਕਾਲੀ ਆਗੂਆਂ ਤੇ ਵਰਕਰਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ. ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਨੂੰ ਬਚਾਉਣ ਲਈ ਲੱਗਾ ਹੋਇਆ ਹੈ ਪ੍ਰੰਤੂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਕੇਜਰੀਵਾਲ ਨੂੰ ਬਚਾਉਣ ’ਚ ਲੱਗਾ ਹੈ। ਉਨ੍ਹਾਂ ਕਿਹਾ ਕਿ ਅੱਜ ਜੰਡਿਆਲਾ ਗੁਰੂ ਹਲਕੇ ’ਚ ਹੋਇਆ ਵਿਸ਼ਾਲ ਇਕੱਠ ਦੱਸਦਾ ਹੈ ਕਿ ਲੋਕ ‘ਆਪ’ ਸਰਕਾਰ ਤੋਂ ਕਿੰਨੇ ਦੁਖੀ ਹਨ। ਉਨਾਂ ਪੰਜਾਬ ਵਾਸੀਆਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕੀਤਾ ਇਸ ਮੌਕੇ ਹੋਰਨਾਂ ਤੋ ਇਲਾਵਾ ਸਤਿੰਦਰ ਸਿੰਘ ਛੱਜਲਵੱਡੀ, ਸ਼੍ਰੀ ਰਵਿੰਦਰਪਾਲ ਸਿੰਘ ਕੁੱਕੂ ਸਾਬਕਾ ਪ੍ਰਧਾਨ, ਜਥੇ. ਅਮਰਜੀਤ ਸਿੰਘ ਬੰਡਾਲਾ, ਪ੍ਰਿੰਸੀਪਲ ਨੌਨਿਹਾਲ ਸਿੰਘ, ਸੰਨੀ ਸ਼ਰਮਾ,ਪ੍ਰੀਕਸ਼ਤ ਸ਼ਰਮਾ, ਗੁਰਧਿਆਨ ਸਿੰਘ, ਰਾਜਬੀਰ ਸਿੰਘ ਉਧੋਨੰਗਲ, ਕੰਵਰ ਮਾਨ, ਹਰਜਿੰਦਰ ਸਿੰਘ ਨੰਗਲੀ, ਮਨਜੀਤ ਸਿੰਘ ਤਰਸਿੱਕਾ, ਗੁਰਜਿੰਦਰ ਸਿੰਘ ਢਪੱਈਆਂ, ਗੁਲਜ਼ਾਰ ਸਿੰਘ ਧੀਰਕੋਟ, ਕਿਰਪਾਲ ਸਿੰਘ, ਜੁਗਰਾਜ ਸਿੰਘ, ਸਰਕਲ ਪ੍ਰਧਾਨ ਗੁਰਸੰਗਤ ਸਿੰਘ, ਸੁਰਿੰਦਰਪਾਲ ਸਿੰਘ, ਜਸਵਿੰਦਰ ਸਿੰਘ ਗਹਿਰੀ ਮੰਡੀ, ਸਤਵਿੰਦਰ ਸਿੰਘ ਰਾਜੂ, ਜੁਝਾਰ ਸਿੰਘ ਬੰਡਾਲਾ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ
