ਐੱਮ.ਡੀ.ਦਯਾਨੰਦ ਮਾਡਲ ਸਕੂਲ ਨਕੋਦਰ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਿੱਘੀ ਵਿਦਾਇਗੀ

ਨਕੋਦਰ ਐੱਮ.ਡੀ.ਦਯਾਨੰਦ ਮਾਡਲ ਸਕੂਲ ਨਕੋਦਰ ਵਿੱਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਅਲਵਿਦਾ ਕਹਿਣ ਲਈ ਸ਼ਾਨਦਾਰ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਸਕੂਲ ਵਿਖੇ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ।ਜਿਸ ਦੌਰਾਨ ਵਿਦਿਆਰਥੀਆਂ ਨੇ ਗੀਤਾਂ ਅਤੇ ਕਵਿਤਾਵਾਂ ਰਾਹੀਂ ਮਾਹੌਲ ਨੂੰ ਹੋਰ ਵੀ ਖੁਸ਼ਨੁਮਾ ਬਣਾ ਦਿੱਤਾ । ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਕੂਲ ਨਾਲ ਸੰਬੰਧਿਤ ਆਪਣੇ ਖੱਟੇ-ਮਿੱਠੇ ਤਜ਼ਰਬੇ ਸਾਂਝੇ ਕੀਤੇ। ਇਹ ਦਿਨ ਵਿਦਿਆਰਥੀਆਂ ਲਈ ਵਿਸ਼ੇਸ਼ ਤੌਰ ਤੇ ਯਾਦਗਾਰੀ ਰਿਹਾ। ਸਕੂਲ ਦੇ ਪ੍ਰਿੰਸੀਪਲ ਸ੍ਰੀ ਬਲਜਿੰਦਰ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤੇ ਅਤੇ ਸ਼ਮ੍ਹਾਂ ਰੌਸ਼ਨ ਕਰਕੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਕਾਮਨਾ ਵੀ ਕੀਤੀ। ਸਕੂਲ ਦੇ ਚੇਅਰਮੈਨ ਸ੍ਰੀ ਪ੍ਰਮੋਦ ਭਾਰਦਵਾਜ ਜੀ ਵੱਲੋਂ ਵੀ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਆਸ਼ੀਰਵਾਦ ਦਿੱਤਾ ਗਿਆ।
