August 7, 2025
#Punjab

ਗੁਰਦੁਆਰਾ ਸਮਾਧਾ ਬਾਬਾ ਨੋਧ ਸਿੰਘ ਜੀ ਵਿਖੇ 18ਫ਼ਰਵਰੀ ਨੂੰ ਮਨਾਇਆ ਜਾਵੇਗਾ ਸਲਾਨਾ ਜੋੜ ਮੇਲਾ – ਜਥੇਦਾਰ ਬਾਬਾ ਜੋਗਾ ਸਿੰਘ ਜੀ

ਜੰਡਿਆਲਾ ਗੁਰੂ ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁੱਖੀ ਜਥੇਦਾਰ ਬਾਬਾ ਦੀਪ ਸਿੰਘ ਜੀ ਸ਼ਹੀਦ, ਜੱਥੇਦਾਰ ਬਾਬਾ ਨੋਧ ਸਿੰਘ ਜੀ ਸ਼ਹੀਦ ਜੀ ਦੀ ਪਵਿੱਤਰ ਯਾਦ ਵਿੱਚ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਜੀ ਦੇ 16ਵੇਂ ਮੁੱਖੀ ਸਿੰਘ ਸਾਹਿਬ ਜੱਥੇਦਾਰ ਬਾਬਾ ਜੋਗਾ ਸਿੰਘ ਜੀ ਦੀ ਰਹਿਨੁਮਾਈ ਹੇਠ ਅਤੇ ਸੰਤ ਬਾਬਾ ਗੁਰਦੇਵ ਸਿੰਘ ਜੀ ਸ਼ਹੀਦੀ ਬਾਗ਼ ਆਨੰਦਪੁਰ ਸਾਹਿਬ ਜੀ ਦੇ ਜੋਗ ਪ੍ਰਬੰਧਾਂ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਨਾਲ ਸਲਾਨਾ ਜੋੜ ਮੇਲਾ ਗੁਰਦਆਰਾ ਸਮਾਧਾ ਬਾਬਾ ਨੋਧ ਸਿੰਘ ਜੀ ਪਿੰਡ ਚੱਬਾ ਤਰਨ ਤਾਰਨ ਰੋਡ ਵਿਖੇ 18 ਫਰਵਰੀ ਦਿਨ ਐਤਵਾਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ ਜਾਣਕਾਰੀ ਦਿੰਦਿਆ ਸਿੰਘ ਸਾਹਿਬ ਜੱਥੇਦਾਰ ਬਾਬਾ ਜੋਗਾ ਸਿੰਘ ਜੀ 16 ਵੇ ਮੁੱਖੀ ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਜੀ ਨੇ ਦੱਸਿਆ ਕਿ 16ਫ਼ਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਕੀਤੇ ਜਾਣਗੇ ਅਤੇ 18 ਫਰਵਰੀ ਨੂੰ ਭੋਗ ਪਾਏ ਜਾਣਗੇ ਭੋਗ ਉਪਰੰਤ ਪੰਥ ਦੇ ਪ੍ਰਸਿੱਧ ਕੀਰਤਨੀਏ ਅਤੇ ਕਥਾ ਵਾਚਕ ਸੰਗਤਾਂ ਨੂੰ ਗੁਰਬਾਣੀ ਰਸ ਨਾਲ ਜੋੜਨਗੇ ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ 18 ਫਰਵਰੀ ਨੂੰ ਦੁਪਿਹਰ 12 ਵਜੇ ਗੱਤਕੇ ਮੁਕਾਬਲੇ ਉਪਰੰਤ ਦਲ ਪੰਥ ਵਲੋ ਘੋੜ ਸਵਾਰੀ, ਨੇਜ਼ੇ ਬਾਜੀ ਦੇ ਜੌਹਰ ਵਿਖਾਏ ਜਾਣਗੇ ਅਤੇ 17 ਫਰਵਰੀ ਨੂੰ ਕਬੱਡੀ ਕੱਪ ਹੋਣਗੇ ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕੀਤੇ ਜਾਣਗੇ

Leave a comment

Your email address will not be published. Required fields are marked *