20 ਫਰਵਰੀ ਤੱਕ ਜਾਰੀ ਰਹਿਣਗੇ ਖੇਤੀਬਾੜੀ ਮੁਲਾਜ਼ਮਾਂ ਦੇ ਧਰਨੇ

ਫ਼ਾਜ਼ਿਲਕਾ (ਮਨੋਜ ਕੁਮਾਰ) ਖੇਤੀਬਾੜੀ ਮੰਤਰੀ, ਪੰਜਾਬ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੀਤੀ ਮੀਟਿੰਗ ਵਿਚ ਦਿੱਤੇ ਗਏ ਭਰੋਸੇ ਕਾਰਨ 20 ਫਰਵਰੀ ਤੱਕ ਮੁਲਤਵੀ ਕੀਤਾ ਸੂਬਾ ਪੱਧਰੀ ਧਰਨਾ ਪੰਜਾਬ ਅੰਦਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਵੱਲੋਂ 900 ਤੋਂ ਜ਼ਿਆਦਾ ਅਧਿਕਾਰੀਆਂ ਨੂੰ ਮਸ਼ੀਨਰੀ ਦੀ ਸਮੇਂ ਸਮੇਂ ਤੇ ਨਿਗਰਾਨੀ ਨਾ ਕਰਨ ਦੇ ਦੋਸ਼ਾਂ ਹੇਠ ਜਾਰੀ ਕੀਤੇ ਨੋਟਿਸਾਂ ਦੇ ਵਿਰੋਧ ਵਿਚ ਪੂਰੇ ਸੂਬੇ ਅੰਦਰ ਰੋਸ ਪ੍ਰਦਰਸ਼ਨ ਜਾਰੀ ਹਨ। ਇਸ ਤਹਿਤ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋ ਬਣਾਈ ਗਈ ਸਾਂਝੀ ਐਕਸ਼ਨ ਕਮੇਟੀ ਦੇ ਬੈਨਰ ਹੇਠ ਅਜ ਸਮੂਹ ਖੇਤੀਬਾੜੀ ਅਫਸਰਾਂ, ਖੇਤੀਬਾੜੀ ਵਿਕਾਸ ਅਫਸਰਾਂ, ਖੇਤੀਬਾੜੀ ਵਿਸਥਾਰ ਅਫਸਰਾਂ, ਖੇਤੀਬਾੜੀ ਸਬ ਇੰਸਪੈਕਟਰ, ਜੂਨੀਅਰ ਤਕਨੀਸ਼ੀਅਨ, ਆਤਮਾ ਵਿੰਗ ਸਮੇਤ ਵੱਖ-ਵੱਖ ਕੇਡਰਾ ਦੇ ਅਧਿਕਾਰੀਆਂ ਕਰਮਚਾਰੀਆਂ ਨੇ ਧਰਨਾ ਦਿੱਤਾ। ਇਸ ਮੌਕੇ ਸਾਂਝੀ ਐਕਸ਼ਨ ਕਮੇਟੀ ਦੇ ਅਹੁਦੇਦਾਰਾਂ ਨੇ ਦਸਿਆ ਕੇ ਮਾਨਯੋਗ ਖੇਤੀਬਾੜੀ ਮੰਤਰੀ ਜੀ ਵੱਲੋਂ ਸਟੇਟ ਪੱਧਰੀ ਐਕਸ਼ਨ ਕਮੇਟੀ ਦੇ ਅਹੁਦੇਦਾਰਾਂ ਨਾਲ਼ ਮੀਟਿੰਗ ਕੀਤੀ ਗਈ ਹੈ ਅਤੇ ਭਰੋਸਾ ਦਿੱਤਾ ਗਿਆ ਹੈ ਕੇ 20 ਫਰਵਰੀ ਤੱਕ ਉਹਨਾਂ ਨੂੰ ਜਾਰੀ ਕੀਤੇ ਨੋਟਿਸਾਂ ਦਾ ਸਾਰਾ ਮਸਲਾ ਹੱਲ ਕਰ ਦਿੱਤਾ ਜਾਵੇਗਾ। ਇਸ ਕਾਰਨ ਸਾਂਝੀ ਐਕਸ਼ਨ ਕਮੇਟੀ ਨੇ ਫੈਸਲਾ ਕੀਤਾ ਹੈ ਕੇ 12 ਫਰਵਰੀ ਨੂੰ ਚੰਡੀਗੜ੍ਹ ਵਿਖੇ ਦਿੱਤਾ ਜਾਣ ਵਾਲਾ ਸੂਬਾ ਪੱਧਰੀ ਧਰਨਾ 20 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ । ਪਰ ਨਾਲ ਹੀ ਐਕਸ਼ਨ ਕਮੇਟੀ ਨੇ ਐਲਾਨ ਕੀਤਾ ਹੈ ਕੇ 20 ਫਰਵਰੀ ਤੱਕ ਜਿਲਾ ਹੈਡ ਕੁਆਟਰਾ ਤੇ ਧਰਨੇ ਅਤੇ ਪੈਨ ਡਾਊਨ ਹੜਤਾਲ ਜਾਰੀ ਰਹੇਗੀ ਅਤੇ ਜੇਕਰ 20 ਫਰਵਰੀ ਤੱਕ ਸਰਕਰ ਨੇ ਉਹਨਾਂ ਨੂੰ ਜਾਰੀ ਕੀਤੇ ਬੇਬੁਨਿਆਦ ਨੋਟਿਸ ਵਾਪਿਸ ਨਾ ਲਏ ਤਾਂ 21 ਫਰਵਰੀ ਨੂੰ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ ।
