ਮੁਕੇਰੀਆ ਪੁਲਿਸ ਨੇ ਕੀਤਾ ਗ੍ਰਿਫਤਾਰ ਇਕ ਸਮੱਗਲਰ

ਮੁਕੇਰੀਆਂ 22 ਫ਼ਰਵਰੀ (ਜਸਵੀਰ ਸਿੰਘ ਪੁਰੇਵਾਲ) ਮਾਨਯੋਗ ਹੁਸਿਆਰਪੁਰ ਸ੍ਰੀ ਸੁਰਿੰਦਰ ਲਾਂਬਾ ਆਈ ਪੀ ਐੱਸ ਸੀਨੀਅਰ ਪੁਲਿਸ ਕਪਤਾਨ ਅਤੇ ਵਿਪਨ ਕੁਮਾਰ ਡੀ.ਐਸ.ਪੀ ਮੁਕੇਰੀਆਂ ਜੀ ਦੀਆ ਹਦਾਇਤਾ ਮੁਤਾਬਿਕ ਇੰਸ:ਪ੍ਰਮੋਦ ਕੁਮਾਰ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆ ਖਿਲਾਫ ਚਲਾਈ ਗਈ ਮੁਹਿਮ ਤਹਿਤ ਗੁਪਤ ਸੂਚਨਾ ਦੇ ਆਧਾਰ ਤੇ ਮਿਤੀ 20.02.2024 ਨੂੰ ਏ.ਐਸ.ਆਈ ਸੁਖਦੇਵ ਸਿੰਘ ਵਲੋਂ ਸਮੇਤ ਸਾਥੀ ਕਰਮਚਾਰੀਆ ਦੇ ਪਿੰਡ ਕਾਲਾ ਮੰਜ ਮੁਕੇਰੀਆ ਨਜਦੀਕ ਹਰਪ੍ਰੀਤ ਸਿੰਘ ਪੁੱਤਰ ਰਾਜੂ ਵਾਸੀ ਚਾਹੜਪੁਰ ਥਾਣਾ ਰਾਮਦਾਸ ਜਿਲ੍ਹਾ ਅੰਮ੍ਰਿਤਸਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 20 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕਰਕੇ ਮੁਕੱਦਮਾ ਦਰਜ ਕੀਤਾ ਗਿਆ ਹੈ। ਆਰੋਪੀ ਨੂੰ ਪੇਸ਼ ਅਦਾਲਤ ਕਰਕੇ ਮੁਕੇਰੀਆਂ ਪੁਲਿਸ ਵੱਲੋਂ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ ਤੇ ਇਹਨਾ ਦੇ ਪੁਲਿਸ ਵੱਲੋਂ ਇੰਨਾਂ ਦੇ ਅਗਲੇ ਪਿਛਲੇ ਲਿੰਕਾਂ ਬਾਰੇ ਪਤਾ ਕਰ ਰਹੀ ਹੈ ਤਾਂ ਜ਼ੋ ਇੰਨਾ ਬਾਰੇ ਹੋਰ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ
