August 7, 2025
#Latest News

ਜ਼ਿਲ੍ਹਾ ਪ੍ਰਸ਼ਾਸਨ ਨੇ 22 ਫਰਵਰੀ ਨੂੰ ਸਬ ਡਵੀਜ਼ਨ ਕਪੂਰਥਲਾ ਅਤੇ 23 ਫਰਵਰੀ ਨੂੰ ਫਗਵਾੜਾ ਦੇ ਸਰਕਾਰੀ/ਗੈਰ-ਸਰਕਾਰੀ ਸਕੂਲਾਂ ਤੇ ਕਾਲਜਾਂ ‘ਚ ਛੁੱਟੀ ਐਲਾਨੀ

ਕਪੂਰਥਲਾ ਜ਼ਿਲ੍ਹਾ ਪ੍ਰਸ਼ਾਸਨ ਵਲੋੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸੰਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ 22 ਫਰਵਰੀ ਨੂੰ ਸਬ-ਡਵੀਜ਼ਨ ਕਪੂਰਥਲਾ ਅਤੇ 23 ਫਰਵਰੀ ਨੂੰ ਸਬ ਡਵੀਜ਼ਨ ਫਗਵਾੜਾ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿਚ ਛੁੱਟੀ ਐਲਾਨੀ ਗਈ ਹੈ।ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਪੰਚਾਲ ਵੱਲੋਂ ਇਸ ਸੰਬੰਧੀ ਜਾਰੀ ਹੁਕਮਾਂ ਅਨੁਸਾਰ ਕਪੂਰਥਲਾ ਅਤੇ ਫਗਵਾੜਾ ਸਬ-ਡਵੀਜ਼ਨਾਂ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਤੇ ਕਾਲਜਾਂ ਵਿਚ ਕ੍ਰਮਵਾਰ 22 ਅਤੇ 23 ਫਰਵਰੀ ਨੂੰ ਛੁੱਟੀ ਰਹੇਗੀ। ਹੁਕਮਾਂ ਵਿਚ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀਆਂ ‘ਤੇ ਨਿਰਧਾਰਤ ਹਨ, ਉਨ੍ਹਾਂ ਸਕੂਲਾਂ/ਕਾਲਜਾਂ ‘ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਪੰਚਾਲ ਨੇ ਸ਼ੋਭਾ ਯਾਤਰਾ ਦੇ ਰੂਟ ‘ਤੇ 22 ਅਤੇ 23 ਫਰਵਰੀ ਨੂੰ ਮੀਟ/ਮੱਛੀ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਵੀ ਹੁਕਮ ਜਾਰੀ ਕੀਤੇ ਹਨ।

Leave a comment

Your email address will not be published. Required fields are marked *