ਸਕੂਲ ਦੇ ਵਿਕਾਸ ਲਈ ਇਕ ਲੱਖ ਰੁਪਏ ਦਿੱਤੇ

ਨੂਰਮਹਿਲ (ਤੀਰਥ ਚੀਮਾ) ਇਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਕਲਾਂ ਚੀਮਾ ਖੁਰਦ ਵਿਖ਼ੇ ਐੱਨ ਆਰ ਆਈ ਸੁਖਪਾਲ ਸਿੰਘ ਚੀਮਾ ਸਪੁੱਤਰ ਸਵਰਗੀ ਮਲਕੀਤ ਸਿੰਘ ਚੀਮਾ ਨੇ ਸ਼ਿਰਕਤ ਕੀਤੀ ਅਤੇ ਉਹਨਾਂ ਨੇ ਬੱਚਿਆਂ ਨਾਲ ਵਿਦਿਆ ਨਾਲ ਸੰਬੰਧਤ ਗੱਲਾਂ ਬਾਤਾਂ ਕੀਤੀਆਂ ਅਤੇ ਉਹਨਾਂ ਨੇ ਬੱਚਿਆਂ ਨੂੰ ਉੱਚ ਵਿਦਿਆ ਪ੍ਰਾਪਤ ਕਰਕੇ ਉੱਚੇ ਅਹੁਦੇ ਪ੍ਰਾਪਤ ਕਰ ਕੇ ਆਪਣੇ ਸਕੂਲ, ਮਾਤਾ ਪਿਤਾ ਅਤੇ ਇਲਾਕੇ ਦਾ ਨਾਮ ਰੋਸ਼ਨ ਕਰਨ ਲਈ ਪ੍ਰੇਰਿਆ l ਉਹਨਾਂ ਵਿਦਿਆਰਥੀਆਂ ਨੂੰ ਵਧੀਆ ਭਵਿੱਖ ਬਣਾਉਣ ਲਈ ਪ੍ਰੇਰਿਆ l ਸੁਖਪਾਲ ਸਿੰਘ ਚੀਮਾ ਨੇ ਸਕੂਲ ਦੇ ਵਿਕਾਸ ਲਈ ਇੱਕ ਲੱਖ ਰੁਪਏ ਦੀ ਸੇਵਾ ਕੀਤੀ l ਇਸ ਮੌਕੇ ਖੁਸ਼ਪਾਲ ਸਿੰਘ ਨਾਣਾ ਅਤੇ ਪ੍ਰਿੰਸੀਪਲ ਗੁਰਿੰਦਰ ਸਿੰਘ ਨੇ ਸੁਖਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ l ਇਸ ਮੌਕੇ ਗੁਰਦੀਪ ਸਿੰਘ ਯੂ ਐੱਸ ਏ, ਹਰਨੇਕ ਸਿੰਘ ਚੀਮਾ, ਜਸਵੰਤ ਸਿੰਘ ਕਨੈਡਾ ਅਤੇ ਸਕੂਲ ਸਟਾਫ ਹਾਜ਼ਰ ਸੀ l
