ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਸਰਕਾਰੀ ਕੋ-ਐਜੂਕੇਸ਼ਨ ਕਾਲਜ, ਬੂਟਾ ਮੰਡੀ, ਜਲੰਧਰ ਵਿਖੇ ਰਾਮ ਕ੍ਰਿਸ਼ਨਾ ਮੰਠ ਮਿਸ਼ਨ ਵੱਲੋਂ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਗਈ
ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਸਰਕਾਰੀ ਕੋ-ਐਜੂਕੇਸ਼ਨ ਕਾਲਜ, ਬੂਟਾ ਮੰਡੀ, ਜਲੰਧਰ ਵਿਖੇ ਰਾਮ ਕ੍ਰਿਸ਼ਨਾ ਮੰਠ ਮਿਸ਼ਨ ਵੱਲੋਂ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਈਵੈਂਟ ਦੇ ਇੰਚਾਰਜ ਡਾ: ਰਜਨੀਸ ਕੁਮਾਰ ਅਤੇ ਸ਼੍ਰੀ ਅਸ਼ਵਨੀ ਕੁਮਾਰ ਜੱਸਲ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ ਵਿੱਚ ਸਵਾਮੀ ਵਿਵੇਕਾਨੰਦ ਵੇਦਾਂਤ ਸਾਹਿਤਯ ਦੇ ਉੱਪਰ ਲਿਖੀਆਂ 3000 ਤੋਂ ਵੀ ਵੱਧ ਕਿਤਾਬਾਂ ਕਾਲਜ ਵਿਖੇ ਲਿਆਉਂਦੀਆਂ ਗਈਆਂ, ਜਿਸ ਵਿੱਚੋਂ ਕਾਲਜ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਆਪਣੀ ਰੁਚੀ ਦੀਆਂ ਕਿਤਾਬਾਂ ਖਰੀਦੀਆਂ ਗਈਆਂ। ਡਾ: ਚੰਦਰ ਕਾਂਤਾ, ਕਾਲਜ ਪ੍ਰਿੰਸੀਪਲ ਵੱਲੋਂ ਦੱਸਿਆ ਗਿਆ ਕਿ ਇਸ ਤਰ੍ਹਾਂ ਦੀਆਂ ਕਿਤਾਬਾਂ ਦੀਆਂ ਪ੍ਰਦਰਸ਼ਨੀਆਂ ਰਾਹੀਂ ਵਿਦਿਆਰਥੀਆਂ ਨੂੰ ਚੰਗੇ ਸਾਹਿਤ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾ ਸਕਦਾ ਹੈ ਅਤੇ ਭਵਿੱਖ ਵਿੱਚ ਵੀ ਕਾਲਜ ਵਿੱਚ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਹੁੰਦੀਆਂ ਰਹਿਣਗੀਆਂ।