ਸਟੇਟ ਪਬਲਿਕ ਸਕੂਲ ਨਕੋਦਰ ਦੇ ਨਰਸਰੀ ਵਿੰਗ ਵਿੱਚ ਪੇਰੈਂਟਸ ਓਰੀਐਂਟੇਸ਼ਨ ਦਾ ਆਯੋਜਨ

ਸਟੇਟ ਪਬਲਿਕ ਸਕੂਲ ਨਕੋਦਰ ਦੇ ਨਰਸਰੀ ਕਲਾਸ ਦੇ ਨਵੇਂ ਵਿਦਿਆਰਥੀਆਂ ਲਈ ‘ਪੇਰੈਂਟਸ ਓਰੀਐਂਟੇਸ਼ਨ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੇ ਮੁੱਖ- ਮਹਿਮਾਨ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਨਰੋਤਮ ਸਿੰਘ, ਉਪ -ਪ੍ਰਧਾਨ ਡਾ. ਗਗਨਦੀਪ ਕੌਰ ਅਤੇ ਡਾਇਰੈਕਟਰ ਡਾ. ਰਿਤੂ ਭਨੋਟ ਸਨ। ਵਿਦਿਆਰਥੀਆਂ ਦੇ ਮਾਪਿਆਂ ਦਾ ਸਕੂਲ ਵਿੱਚ ਪਹੁੰਚਣ ‘ਤੇ ਤਿਲਕ ਲਗਾ ਕੇ ਸਵਾਗਤ ਕੀਤਾ ਗਿਆ। ਪ੍ਰੋਗਰਾਮ ਦਾ ਆਰੰਭ ਮੁੱਖ ਮਹਿਮਾਨਾਂ ਦੁਆਰਾ ਜੋਤੀ ਜਗ੍ਹਾ ਕੇ ਕੀਤਾ ਗਿਆ ਅਤੇ ਵਿਦਿਆਰਥੀਆਂ ਦੁਆਰਾ ਸਰਸਵਤੀ ਵੰਦਨਾ ਤੇ ਨ੍ਰਿਤ ਪੇਸ਼ ਕੀਤਾ ਗਿਆ। ਸਕੂਲ ਦੀ ਕੇਜੀ ਕੋਆਰਡੀਨੇਟਰ ਸ਼੍ਰੀਮਤੀ ਸੀਮਾ ਜੈਨ ਦੁਆਰਾ ਮਾਪਿਆਂ ਨੂੰ ਇਸ ਪ੍ਰੋਗਰਾਮ ਦੇ ਆਯੋਜਨ ਦਾ ਮੁੱਖ ਉਦੇਸ਼,ਸਕੂਲ ਦੇ ਨਿਯਮਾਂ, ਸਮਾਂ -ਸਾਰਨੀ, ਯੂਨੀਫ਼ਾਰਮ, ਅਧਿਆਪਕਾਂ ਦੀ ਜਾਣ-ਪਹਿਚਾਣ ਅਤੇ ਬੱਚਿਆਂ ਦੇ ਉੱਚਿਤ ਵਿਵਹਾਰ ਅਤੇ ਉਹਨਾਂ ਦੇ ਖਾਣ- ਪੀਣ ਆਦਿ ਜ਼ਰੂਰੀ ਗੱਲਾਂ ‘ਤੇ ਚਾਨਣਾ ਪਾਇਆ ਗਿਆ। ਸਕੂਲ ਦੀ ਕੌਂਸਲਰ ਸ਼੍ਰੀਮਤੀ ਰਸ਼ਮੀ ਅਗਰਵਾਲ ਦੁਆਰਾ ਮਾਪਿਆਂ ਨੂੰ ‘ਗੁੱਡ ਪੇਰੈਂਟਸ ਟਿਪਸ’ ਦਿੱਤੇ ਗਏ ਅਤੇ ਉਹਨਾਂ ਦੀ ਕਾਉਂਸਲਿੰਗ ਕੀਤੀ ਗਈ।ਇਸ ਮੌਕੇ ‘ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਨਰੋਤਮ ਸਿੰਘ, ਉਪ- ਪ੍ਰਧਾਨ ਡਾ. ਗਗਨਦੀਪ ਕੌਰ ਨੇ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਚੰਗੀ ਸਿੱਖਿਆ, ਉਚਿਤ ਖਾਣ- ਪੀਣ ਦੇ ਨਾਲ- ਨਾਲ ਚੰਗੇ ਸੰਸਕਾਰ ਤੇ ਚੰਗੇ ਆਚਰਨ ਵੱਲ ਧਿਆਨ ਰੱਖਣ ਰੱਖਣ ਲਈ ਪ੍ਰੇਰਿਤ ਕੀਤਾ । ਸਕੂਲ ਦੀ ਡਾਇਰੈਕਟਰ ਡਾ. ਰਿਤੂ ਭਨੋਟ ਨੇ ਮਾਪਿਆਂ ਨੂੰ ਸਕੂਲ ਦੀਆਂ 24 ਸਾਲਾਂ ਦੀ ਉਪਲੱਬਧੀਆਂ ਤੋਂ ਜਾਣੂ ਕਰਵਾਇਆ। ਅੰਤ ਵਿੱਚ ਸਕੂਲ ਦੀ ਪ੍ਰਿੰਸੀਪਲ ਡਾ. ਸੋਨੀਆ ਸਚਦੇਵਾ ਨੇ ਆਏ ਹੋਏ ਮਾਪਿਆਂ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ।
