ਕੰਨਿਆ ਸਕੂਲ ਮਹਿਤਪੁਰ ਵਿਖੇ ਵੈਟਲੈਂਡ ਡੇਅ ਮਨਾਇਆ ਗਿਆ

ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਤਪੁਰ ਵਿਖੇ ਵੈਟਲੈਂਡ ਡੇਅ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਾਇੰਸ ਵਿਸ਼ੇ ਦੇ ਅਧਿਆਪਕ ਸ੍ਰੀਮਤੀ ਨੀਤੂ ਬਾਲਾ, ਸ੍ਰੀਮਤੀ ਸ਼ੀਤੂ ਪਰਾਸ਼ਰ ਅਤੇ ਸ੍ਰੀਮਤੀ ਨਿਕਿਤਾ ਦੀ ਅਗਵਾਈ ਵਿੱਚ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ। ਪ੍ਰੋਗਰਾਮ ਦੇ ਅੰਤ ਵਿੱਚ ਪ੍ਰਿੰਸੀਪਲ ਹਰਜੀਤ ਸਿੰਘ ਨੇ ਸਰਕਾਰ ਦੀ ਇਸ ਯੋਜਨਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਸਾਰੇ ਅਧਿਆਪਕਾਂ ਦਾ ਧੰਨਵਾਦ ਕੀਤਾ।
