ਪਾਕਿਸਤਾਨ ਵਿਚ ਭਾਰੀ ਮੀਂਹ ਦਾ ਕਹਿਰ; ਛੱਤ ਡਿੱਗਣ ਕਾਰਨ 5 ਮਜ਼ਦੂਰਾਂ ਦੀ ਮੌਤ

ਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਭਾਰੀ ਮੀਂਹ ਕਾਰਨ ਇਕ ਘਰ ਦੀ ਛੱਤ ਡਿੱਗਣ ਕਾਰਨ ਘੱਟੋ-ਘੱਟ ਪੰਜ ਖਾਣ ਮਜ਼ਦੂਰਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਮੁਤਾਬਕ ਇਹ ਘਰ ਸਥਾਨਕ ਕੋਲਾ ਖਾਨ ਦੇ ਬਾਹਰ ਮਜ਼ਦੂਰਾਂ ਲਈ ਬਣਾਇਆ ਗਿਆ ਸੀ। ਉਨ੍ਹਾਂ ਦਸਿਆ ਕਿ ਤੇਜ਼ ਮੀਂਹ ਕਾਰਨ ਕੋਲੇ ਦੀ ਖਾਨ ਢਹਿ ਗਈ ਅਤੇ ਪੰਜ ਮਜ਼ਦੂਰ ਮਲਬੇ ਹੇਠ ਦੱਬ ਕੇ ਮਰ ਗਏ। ਪੁਲਿਸ ਅਧਿਕਾਰੀਆਂ ਅਨੁਸਾਰ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿਥੋਂ ਲੋੜੀਂਦੀ ਕਾਰਵਾਈ ਤੋਂ ਬਾਅਦ ਉਨ੍ਹਾਂ ਨੂੰ ਜੱਦੀ ਇਲਾਕਿਆਂ ਵਿਚ ਭੇਜ ਦਿਤਾ ਗਿਆ। ਪੁਲਿਸ ਨੇ ਦਸਿਆ ਕਿ ਇਸੇ ਖੇਤਰ ‘ਚ ਭਾਰੀ ਮੀਂਹ ਕਾਰਨ ਇਕ ਘਰ ਦੇ ਢਹਿ ਜਾਣ ਕਾਰਨ ਕਰੀਬ 7 ਲੋਕਾਂ ਦੀ ਮੌਤ ਹੋ ਗਈ।
