ਭਾਰਤ ਭ੍ਰਿਸ਼ਟਾਚਾਰ ਮੁਕਤ ਸਰਕਾਰ ਦੀ ਰੱਖਦਾ ਹੈ ਇੱਛਾ- ਜੇ.ਪੀ. ਨੱਢਾ

ਜੈਪੁਰ, 3 ਅਪ੍ਰੈਲ -ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ਭਾਰਤ ਭ੍ਰਿਸ਼ਟਾਚਾਰ ਮੁਕਤ ਅਤੇ ਵਿਕਾਸਮੁਖੀ ਸਰਕਾਰ ਦੀ ਇੱਛਾ ਰੱਖਦਾ ਹੈ ਅਤੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਦੇਸ਼ ਨੇ ਤੇਜ਼ੀ ਨਾਲ ਤਰੱਕੀ ਕੀਤੀ ਹੈ। ਨੱਢਾ ਨੇ ਇਹ ਟਿੱਪਣੀ ਰਾਜਸਥਾਨ ਦੇ ਝਾਲਾਵਾੜ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਕੀਤੀ। ਉਨ੍ਹਾਂ ਕਿਹਾ ਕਿ ਮੋਦੀ ਦੀ ਅਗਵਾਈ ਹੇਠ ਪਿੰਡਾਂ ਦੀ ਸਥਿਤੀ ਬਦਲ ਗਈ ਹੈ। ਭਾਜਪਾ ਦੀ ਅਗਵਾਈ ਵਾਲੇ ਕੇਂਦਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਨੂੰ ਉਜਾਗਰ ਕਰਦੇ ਹੋਏ ਉਨ੍ਹਾਂ ਕਿਹਾ ਕਿ 3.5 ਲੱਖ ਪਿੰਡਾਂ ਨੂੰ ਪੱਕੀਆਂ ਸੜਕਾਂ ਨਾਲ ਜੋੜਿਆ ਗਿਆ ਹੈ। 80 ਕਰੋੜ ਲੋਕਾਂ ਨੂੰ ਮੁਫ਼ਤ ਰਾਸ਼ਨ ਦਿੱਤਾ ਜਾ ਰਿਹਾ ਹੈ, ਨਤੀਜੇ ਵਜੋਂ 25 ਕਰੋੜ ਲੋਕ ਗਰੀਬੀ ਰੇਖਾ ਤੋਂ ਉੱਪਰ ਉੱਠ ਰਹੇ ਹਨ।
