ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਵਿੱਚ ਵਰਲਡ ਹੈੱਲਥ ਡੇ ਮਨਾਇਆ ਗਿਆ

ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਵਿੱਚ “ਵਰਲਡ ਹੈੱਲਥ ਡੇ” ਮਨਾਇਆ ਗਿਆ, ਜਿਸ ਵਿੱਚ ਬੱਚਿਆਂ ਨੂੰ ਸੰਤੁਲਿਤ ਭੋਜਨ ਖਾਣ ਲਈ ਪ੍ਰੇਰਿਆ ਗਿਆ ਤੇ ਬੱਚਿਆਂ ਨੂੰ ਜ਼ੰਕ ਫੂਡ ਤੋਂ ਦੂਰ ਰਹਿਣ ਲਈ ਕਿਹਾ ਗਿਆ । ਇਸ ਮੌਕੇ ਬੱਚੇ ਆਪਣੇ ਘਰੋਂ ਹੀ ਪੋਸ਼ਟਿਕ ਭੋਜਨ ਬਣਾ ਕੇ ਲਿਆਏ ਸਨ । ਇਸ ਤਹਿਤ ਬੱਚਿਆਂ ਦੇ ਨੌਵੀਂ ਅਤੇ ਦਸਵੀਂ ਕਲਾਸ ਦੇ ਮੁਕਾਬਲੇ ਕਰਵਾਏ ਗਏ । ਬੱਚਿਆਂ ਵਿੱਚ ਇਸ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਕਾਫੀ ਉਤਸ਼ਾਹ ਸੀ । ਇਹਨਾਂ ਮੁਕਾਬਲਿਆਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਇਨਾਮ ਦਿੱਤੇ ਗਏ । ਇਸੇ ਤਹਿਤ ਤੀਸਰੀ ਕਲਾਸ ਤੋਂ ਲੈ ਕੇ ਪੰਜਵੀਂ ਕਲਾਸ ਤੱਕ ਦੇ ਬੱਚਿਆਂ ਦੇ ਸੰਤੁਲਿਤ ਭੋਜਨ ਦੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ । ਬੱਚਿਆਂ ਨੇ ਭੋਜਨ ਨਾਲ ਸਬੰਧਿਤ ਸ਼ਾਨਦਾਰ ਚਿੱਤਰਕਾਰੀਆਂ ਪੇਸ਼ ਕੀਤੀਆਂ । ਇਹਨਾਂ ਮੁਕਾਬਲਿਆਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਇਨਾਮ ਦਿੱਤੇ ਗਏ । ਇਸ ਮੌਕੇ ਸਕੂਲ ਦੇ ਐਮ.ਡੀ ਡਾ. ਮੰਗਲ ਸਿੰਘ ਕਿਸ਼ਨਪੁਰੀ ਜੀ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਪ੍ਰੋਟੀਨ ਨਾਲ ਭਰਪੂਰ ਸੰਤੁਲਿਤ ਭੋਜਨ ਖਾਣਾ ਚਾਹੀਦਾ ਹੈ ਤਾਂ ਕਿ ਸਾਡੀ ਸਿਹਤ ਠੀਕ ਰਹੇ । ਉਹਨਾਂ ਨੇ ਬੱਚਿਆਂ ਨੂੰ ਬਰਗਰ, ਪੀਜ਼ੇ ਵਗੈਰਾ ਤੋਂ ਦੂਰ ਰਹਿਣ ਲਈ ਕਿਹਾ । ਉਹਨਾਂ ਨੇ ਕਿਹਾ ਕਿ ਇੱਕ ਚੰਗੀ ਸਿਹਤ ਵਿੱਚ ਹੀ ਇੱਕ ਚੰਗੀ ਦਿਮਾਗ ਹੁੰਦਾ ਹੈ । ਇਸ ਲਈ ਸਾਨੂੰ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ । ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਮਰਪ੍ਰੀਤ ਕੌਰ ਜੀ, ਵਾਇਸ ਪ੍ਰਿੰਸੀਪਲ ਗੁਰਪ੍ਰੀਤ ਕੌਰ, ਕੋਆਰਡੀਨੇਟਰ ਸ਼ਿਲਪਾ ਸ਼ਰਮਾ, ਨੀਲਾਕਸ਼ੀ ਗੁਪਤਾ ਤੇ ਪ੍ਰਿਯੰਕਾ ਸ਼ਰਮਾ ਸਮੂਹ ਸਟਾਫ ਤੇ ਬੱਚੇ ਹਾਜ਼ਰ ਸਨ ।
