ਸ਼ਾਹਕੋਟ ਦੀ ਪੁਲਿਸ ਵੱਲੋ 01 ਭਗੌੜੇ (ਪੀ.ਓ) ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਸ੍ਰੀਮਤੀ ਜਸਰੂਪ ਕੌਰ ਬਾਠ, ਆਈ.ਪੀ.ਐਸ, ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਜਲੰਧਰ ਦਿਹਾਤੀ, ਸ੍ਰੀ ਅਮਨਦੀਪ ਸਿੰਘ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਜੀ ਦੀ ਅਗਵਾਈ ਹੇਠ ਇੰਸਪੈਕਟਰ ਯਾਦਵਿੰਦਰ ਸਿੰਘ ਮੁੱਖ ਅਫਸਰ ਥਾਣਾ ਸ਼ਾਹਕੋਟ ਦੀ ਪੁਲਿਸ ਪਾਰਟੀ ਵੱਲੋ 01 ਭਗੌੜੇ (ਪੀ.ਓ) ਵਿਅਕਤੀ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਯਾਦਵਿੰਦਰ ਸਿੰਘ ਮੁੱਖ ਅਫਸਰ ਥਾਣਾ ਸ਼ਾਹਕੋਟ ਨੇ ਦੱਸਿਆ ਕਿ ਮੁਕੱਦਮਾ ਨੰਬਰ 76 ਮਿਤੀ 02-05-2021 ਜੁਰਮ 399,402 IPC ਥਾਣਾ ਸ਼ਾਹਕੋਟ ਜਿਲ੍ਹਾ ਜਲੰਧਰ ਅਤੇ ਮੁਕੱਦਮਾ ਨੰਬਰ 54 ਮਿਤੀ 11.03.2015 ਜੁਰਮ 457, 380 IPC ਥਾਣਾ ਸ਼ਾਹਕੋਟ ਦਰਜ ਰਜਿਸਟਰ ਹਨ। ਜੋ ਇਹਨਾਂ ਮੁਕੱਦਮਿਆਂ ਵਿੱਚ ਕਰਮਜੀਤ ਉਰਫ ਬੱਬਲੂ ਪੁੱਤਰ ਪੱਪੂ ਵਾਸੀ ਮੀਏਵਾਲ ਮੌਲਵੀਆ ਥਾਣਾ ਸ਼ਾਹਕੋਟ ਜਿਲ੍ਹਾ ਜਲੰਧਰ ਮਾਨਯੋਗ ਅਦਾਲਤ ਵਿੱਚ ਗੈਰ-ਹਾਜਰ ਹੋ ਗਿਆ ਸੀ, ਜਿਸ ਤੇ ਇਸ ਨੂੰ ਮਾਨਯੋਗ ਵੱਖ ਵੱਖ ਅਦਾਲਤਾਂ ਵੱਲੋ ਪੀ.ਓ ਕਰਾਰ ਦਿੱਤਾ ਗਿਆ ਸੀ। ਜੋ ਅੱਜ ਮਿਤੀ 18.04.2024 ਨੂੰ ਪੀ.ਓ ਕਰਮਜੀਤ ਉਰਫ ਬੱਬਲੂ ਪੁੱਤਰ ਪੱਪੂ ਵਾਸੀ ਮੀਏਵਾਲ ਮੌਲਵੀਆ ਥਾਣਾ ਸ਼ਾਹਕੋਟ ਜਿਲ੍ਹਾ ਜਲੰਧਰ ਨੂੰ ਹਸਬ ਜਾਬਤਾ ਅਨੁਸਾਰ ਦੋਵਾਂ ਮੁਕੱਦਮਿਆਂ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਨੂੰ ਕੱਲ ਪੇਸ਼ ਅਦਾਲਤ ਕਰਕੇ ਕੇਂਦਰੀ ਜੇਲ ਬੰਦ ਕਰਵਾਇਆ ਜਾਵੇਗਾ।
