ਆਰ.ਪੀ.ਇੰਟਰਨੈਸਨਲ ਸਕੂਲ ਸਹਿਣਾ ਵਿਚ ਧਰਤੀ ਦਿਵਸ ਮਨਾਇਆ ਗਿਆ

ਸ਼ਹਿਣਾ ਭਦੌੜ (ਸੁਖਵਿੰਦਰ ਸਿੰਘ ਧਾਲੀਵਾਲ) ਆਰ.ਪੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸਹਿਣਾ ਵਿਖੇ ਪ੍ਰਿੰਸੀਪਲ ਅਨੁਜ ਸ਼ਰਮਾ ਜੀ ਦੇ ਦਿਸਾ ਨਿਰਦੇਸ਼ ਹੇਠ ਧਰਤੀ ਦਿਵਸ ਮਨਾਇਆ ਗਿਆ।ਸੰਸਥਾ ਦੇ ਚੇਅਰਮੈਨ ਪਵਨ ਕੁਮਾਰ ਧੀਰ,ਡਾਇਰੈਕਟਰ ਮੈਡਮ ਉਰਮਿਲਾ ਧੀਰ ਨੇ ਵਿਦਿਆਰਥੀਆ ਨੂੰ ਪੌਦਿਆਂ ਦੀ ਸਾਂਭ ਸੰਭਾਲ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਅਨੁਜ ਸ਼ਰਮਾ ਜੀ ਨੇ ਦੱਸਿਆ ਕਿ ਇਸ ਦਾ ਮੁੱਖ ਉਦੇਸ਼ ਮੌਸਮ ਵਿਚ ਤਬਦੀਲੀ ਤੇ ਗਲੋਬਲ ਵਾਰਮਿੰਗ ਬਾਰੇ ਸਭ ਨੂੰ ਜਾਗਰੂਕ ਕਰਕੇ ਵਾਤਾਵਰਣ ਦੀ ਸੁਰੱਖਿਆ ਕਰਨਾ ਹੈ । ਇਸ ਮੌਕੇ ਵਿਦਿਆਰਥੀਆ ਦੁਆਰਾ ਇਕ ਰੈਲੀ ਵੀ ਕਰੀ ਗਈ ,ਜਿਸ ਵਿਚ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਲੋਕਾ ਨੂੰ ਪ੍ਰੇਰਿਤ ਕਰਨ ਲਈ ਨਾਅਰੇ ਲਾਏ ਗਏ। ਇਸ ਰੈਲੀ ਦੀ ਅਗਵਾਈ ਕੋਆਡੀਨੇਟਰ ਮੈਡਮ ਅਨਜੁ ਸ਼ਰਮਾ ਨੇ ਕੀਤੀ। ਵਾਈਸ ਪ੍ਰਿੰਸੀਪਲ ਮੈਡਮ ਗੁਰਪ੍ਰੀਤ ਕੌਰ ਨੇ ਵਿਦਿਆਰਥੀਆ ਨੂੰ ਉਹਨਾਂ ਦੇ ਜਨਮ ਦਿਨ ਤੇ ਇਕ- ਇਕ ਪੌਦਾ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੁਲਦੀਪ ਸਿੰਘ, ਸੁਨੀਲ ਕੁਮਾਰ, ਮੈਡਮ ਨੇਹਾ,ਮਨਪ੍ਰੀਤ ਕੌਰ ਅਤੇ ਸਮੂਹ ਸਟਾਫ ਹਾਜ਼ਰ ਸੀ।
