August 7, 2025
#Punjab

ਐੱਮ.ਡੀ.ਦਯਾਨੰਦ ਮਾਡਲ ਸਕੂਲ ਨਕੋਦਰ ਵਿਖੇ ਵਿਦਿਆਰਥੀਆਂ ਲਈ ਕੈਰੀਅਰ ਕਾਉਂਸਲਿੰਗ ਪ੍ਰੋਗਰਾਮ ਦਾ ਆਯੋਜਨ।

ਨਕੋਦਰ ਐੱਮ.ਡੀ.ਦਯਾਨੰਦ ਮਾਡਲ ਸਕੂਲ ਨਕੋਦਰ ਵਿਖੇ ਚੇਅਰਮੈਨ ਸ੍ਰੀ ਪ੍ਰਮੋਦ ਭਾਰਦਵਾਜ ਅਤੇ ਪ੍ਰਿੰਸੀਪਲ ਸ੍ਰੀ ਬਲਜਿੰਦਰ ਸਿੰਘ ਜੀ ਦੀ ਯੋਗ ਅਗਵਾਈ ਹੇਠ ਜਮਾਤ ਬਾਰੵਵੀਂ ਦੇ ਵਿਦਿਆਰਥੀਆਂ ਲਈ ਕੈਰੀਅਰ ਕਾਉਂਸਲਿੰਗ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ। ਜਿਸ ਦੌਰਾਨ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਕੈਰੀਅਰ ਕੋਚ ਸ੍ਰੀ ਸੁਮਿਤ ਵਾਸਨ ਜੀ ਵੱਲੋਂ ਵਿਸਥਾਰ ਵਿੱਚ ਕੈਰੀਅਰ ਦੀ ਚੋਣ ਕਰਨ ਸੰਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਾਨੂੰ ਰਵਾਇਤੀ ਕੰਮਾਂ ਤੋਂ ਹਟ ਕੇ, ਕੰਮ ਕਰਨ ਦੇ ਨਵੇਂ ਮੌਕਿਆਂ ਦੀ ਚੋਣ ਕਰਨੀ ਚਾਹੀਦੀ ਹੈ।
ਸਕੂਲ ਦੇ ਪ੍ਰਿੰਸੀਪਲ ਸ੍ਰੀ ਬਲਜਿੰਦਰ ਸਿੰਘ ਜੀ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਸਮਾਂ ਬਦਲ ਗਿਆ ਹੈ। ਨਵੇਂ ਜੀਵਨ ਦੀਆ ਚਣੌਤੀਆਂ ਦਾ ਸਾਹਮਣਾ ਕਰਨ ਲਈ ਸਾਨੂੰ ਹੁਣ ਤੋਂ ਹੀ ਮਿਹਨਤ ਕਰਨੀ ਚਾਹੀਦੀ ਹੈ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਅਸੀਂ ਵਧੇਰੇ ਸਫਲਤਾ ਪ੍ਰਾਪਤ ਕਰ ਸਕੀਏ।

Leave a comment

Your email address will not be published. Required fields are marked *