August 7, 2025
#National

ਲੋਕ ਸਭਾ ਹਲਕਾ ਬਠਿੰਡਾ ਤੋਂ ਅਕਾਲੀ ਦਲ ਦੀ ਉਮੀਦਵਾਰ ਬੀਬੀ ਹਰਸਿਮਰਤ ਬਾਦਲ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਤਤਪਰ-ਹਰਿੰਦਰ ਸਿੰਘ ਸਾਹਨੀ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪਿਛਲੇ 2 ਸਾਲਾਂ ਦੇ ਕਾਰਜਕਾਲ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਚੁੱਕੀ ਹੈ ਜੋ ਕਿ ਪੰਜਾਬ ਦੇ ਲੋਕਾਂ ਨੇ ਅੱਜ ਤੱਕ ਸੋਚਿਆ ਤੱਕ ਨਹੀਂ ਸੀ।ਇਸ ਮੌਕੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਅੰਦਰ ਜੰਗਲ ਰਾਜ ਤੋਂ ਡਰਦਾ ਵਪਾਰੀ ਵਰਗ ਆਪਣੇ ਕਾਰੋਬਾਰਾਂ ਨੂੰ ਦੂਸਰੇ ਰਾਜਾਂ ਚ ਤਬਦੀਲ ਕਰਨ ਤੇ ਲੱਗਾ ਹੋਇਆ ਹੈ। ਜਿਸ ਕਾਰਨ ਪੰਜਾਬ ਸਰਕਾਰ ਦੇ ਆਮਦਨ ਦੇ ਵਸੀਲਿਆਂ ਨੂੰ ਘੱਟਣ ਕਰਕੇ ਸਰਕਾਰ ਵੱਲੋਂ ਕਰਜ਼ਾ ਚੁੱਕ ਕੇ ਆਪਣਾ ਡੰਗ ਟਪਾ ਰਹੀ ਹੈ ਇੱਥੋ ਤੱਕ ਕਿ ਪੰਜਾਬ ਪੁਲਿਸ ਸਮੇਤ ਸਾਰੇ ਸਰਕਾਰੀ ਮੁਲਾਜ਼ਮਾਂ ਦੀਆਂ ਇਸੇ ਕਰਜੇ ਨਾਲ ਭੁਗਤਾਨ ਕੀਤੀਆਂ ਗਈਆਂ ਹਨ। ਇਹ ਸ਼ਬਦ ਅੱਜ ਇੱਥੇ ਸੀਨੀਅਰ ਅਕਾਲੀ ਆਗੂ ਹਰਿੰਦਰ ਸਿੰਘ ਸਾਹਨੀ ਦੇ ਘਰ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਹੇ।ਉਨ੍ਹਾਂ ਕਿਹਾ ਕਿ ਦਿੱਲੀ ਵਾਂਗੂੰ ਪੰਜਾਬ ਵਿੱਚ ਵੀ ਸਰਕਾਰੀ ਕੰਮਕਾਜ ਠੱਪ ਹੋ ਗਏ ਹਨ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਕਈ ਮਹੀਨਿਆਂ ਤੋਂ ਫਾਈਲਾਂ’ਤੇ ਹਸਤਾਖਰ ਨਹੀਂ ਕਰ ਰਹੇ ਹਨ। ਉਨ੍ਹਾਂ ਵਾਅਦਾ ਕੀਤਾ ਕਿ ਅਕਾਲੀ ਦਲ ਸੱਤਾ ਵਿੱਚ ਆਉਣ ਤੇ ਜ਼ਿਲ੍ਹਾ ਮਾਨਸਾ ਵਿਖੇ ਮੈਡੀਕਲ ਕਾਲਜ ਲਾਜ਼ਮੀ ਬਣਾਇਆ ਜਾਵੇਗਾ। ਉਨ੍ਹਾਂ ਆਪ ਸਰਕਾਰ ਦੇ ਸੂਬੇ ਵਿਚ 16 ਮੈਡੀਕਲ ਕਾਲਜ ਸਥਾਪਿਤ ਕਰਨ ਦੇ ਵਾਅਦਿਆਂ ਤੋਂ ਭੱਜਣ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਦੋ ਲੱਖ ਵਿਦਿਆਰਥੀਆਂ ਨੂੰ ਸਕੂਲ ਵਰਦੀਆਂ, ਕਿਤਾਬਾਂ ਤੇ ਸਟੇਸ਼ਨਰੀ ਨਹੀਂ ਮਿਲੀ ਕਿਉਂਕਿ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਗਿ੍ਫਤਾਰ ਹੋਣ ਦੇ ਬਾਵਜੂਦ ਸੀ.ਐਮ. ਪਦ ਤੋਂ ਅਸਤੀਫਾ ਨਹੀਂ ਦੇਣਾ ਇੱਕ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਕਰੋੜਾਂ ਰੁਪਏ ਇਸ਼ਤਿਹਾਰਬਾਜ਼ੀ ਤੇ ਫੂਕੇ ਹਨ ਤਾਂ ਜੋ ਦੇਸ਼ ਵਿੱਚ ਸਿਆਸੀ ਮੁਨਾਫ਼ੇ ਲਈ ਚੋਣ ਪ੍ਰਚਾਰ ਕਰ ਸਕਣ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਕਾਲੀ ਦਲ ਮੁੜ ਤੋਂ ਸਥਾਪਤ ਕਰਨ ਲਈ ਉਨ੍ਹਾਂ ਵੱਲੋਂ ਪਾਰਟੀ ਦੇ ਟਕਸਾਲੀ ਨੇਤਾਵਾਂ ਦੇ ਗਿੱਲੇ ਸ਼ਿਕਵੇ ਦੂਰ ਕੀਤੇ ਜਾ ਰਹੇ ਹਨ। ਬੀਬਾ ਹਰਸਿਮਰਤ ਕੌਰ ਬਾਦਲ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਸ਼ਹਿਰ ਅਤੇ ਪਿੰਡਾਂ ਵਿਚ ਪ੍ਰਚਾਰ ਕਰ ਕੇ ਜਿੱਤ ਨੂੰ ਯਕੀਨੀ ਬਣਾਇਆ ਜਾਵੇਗਾ।ਜਿਸ ਸਦਕਾ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆਂ 13 ਸੀਟਾਂ ਤੇ ਜਿੱਤ ਪ੍ਰਾਪਤ ਕਰਕੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ਦੀ ਨੀਂਹ ਰੱਖੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਲਈ ਹਾਸੇ ਦਾ ਪਾਤਰ ਬਣਦੀ ਜਾ ਰਹੀ ਹੈ ਕਿਉਂਕਿ ਇੱਕ ਪਾਸੇ ਕਾਂਗਰਸੀ ਆਗੂ ਦੂਸਰੀਆਂ ਪਾਰਟੀਆਂ ਦਾ ਪੱਲਾ ਫੜ੍ਹ ਰਹੇ ਹਨ ਉਥੇ ਪੰਜਾਬ ਅੰਦਰ ਆਮ ਆਦਮੀ ਪਾਰਟੀ ਦਾ ਵਿਰੋਧ ਕਰ ਰਹੀ ਪਾਰਟੀ ਦੂਸਰੇ ਸੂਬਿਆਂ ਚ ਗਠਜੋੜ ਕਰ ਘਿਓ ਖਿਚੜੀ ਬਣੇ ਹੋਏ ਹਨ। ਇਸ ਮੌਕੇ ਤਨਜੋਤ ਸਿੰਘ ਸਾਹਨੀ,ਗਗਨਜੋਤ ਸਿੰਘ ਸਾਹਨੀ, ਸਵਰਨਜੀਤ ਸਿੰਘ ਸਾਹਨੀ,ਜਥੇਦਾਰ ਹਾਕਮ ਸਿੰਘ ਜੱਸਲ, ਹਰਸਿਮਰਨ ਸਿੰਘ, ਸਿਮਰਨਜੋਤ ਸਿੰਘ,ਕੌਂਸਲਰ ਸੁਭਾਸ਼ ਵਰਮਾਂ ,ਸਾਬਕਾ ਸ਼ਹਿਰੀ ਪ੍ਰਧਾਨ ਰਘਵੀਰ ਸਿੰਘ ਚਹਿਲ, ਭੁਪਿੰਦਰ ਸਿੰਘ ਨੰਬਰਦਾਰ, ਸੁਰਜੀਤ ਸਿੰਘ ਇੰਸਪੈਕਟਰ ਨੇ ਕਿਹਾ ਕਿ ਪ੍ਰਧਾਨ ਜੀ ਦੇ ਆਉਣ ਨਾਲ ਸਾਡੇ ਗਿੱਲੇ ਸ਼ਿਕਵੇਂ ਦੂਰ ਹੋ ਚੁੱਕੇ ਹਨ ਅਤੇ ਹੁਣ ਉਹ ਪਹਿਲਾ ਵਾਂਗ ਪਾਰਟੀ ਦੇ ਉਮੀਦਵਾਰ ਬੀਬੀ ਹਰਸਿਮਰਤ ਕੌਰ ਦੀ ਜਿੱਤ ਯਕੀਨੀ ਬਣਾਉਣ ਲਈ ਦਿਨ ਰਾਤ ਮਿਹਨਤ ਕਰਨਗੇ। ਇਸ ਮੌਕੇ ਹਲਕਾ ਇੰਚਾਰਜ ਡਾਕਟਰ ਨਿਸ਼ਾਨ ਸਿੰਘ,ਜਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ ਭਾਈਕੇ,ਐਸ.ਜੀ.ਪੀ.ਸੀ. ਮੈਂਬਰ ਗੁਰਪ੍ਰੀਤ ਸਿੰਘ ਝੱਬਰ ਅਤੇ ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਮੌਜੂਦ ਸਨ।

Leave a comment

Your email address will not be published. Required fields are marked *