ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਫਗਵਾੜਾ ਵਿਖੇ ਜਥੇਬੰਦੀ ਦੇ ਆਗੂਆਂ ਨੂੰ ਨਜ਼ਰਬੰਦ ਕਰਨ ਤੇ ਕੀਤੀ ਸਖਤ ਨਿੰਦਾ

ਨੂਰਮਹਿਲ (ਜਸਵਿੰਦਰ ਸਿੰਘ ਲਾਂਬਾ) ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ )ਦੇ ਬਲਾਕ ਨੂਰਮਹਿਲ ਪ੍ਰਧਾਨ ਨਿਰਮਲ ਕੌਰ ,ਸਕੱਤਰ ਅਮਰਜੀਤ , ਵੱਲੋਂ ਸਾਂਝਾ ਬਿਆਨ ਜਾਰੀ ਕਰਦੇ ਹੋਏ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਦੀ ਸਖਤ ਨਿੰਦਿਆ ਕੀਤੀ। ਉਹਨਾਂ ਕਿਹਾ ਕਿ ਜਦੋਂ ਕੋਈ ਵੀ ਪਾਰਟੀ ਸੱਤਾ ਵਿੱਚ ਨਹੀਂ ਹੁੰਦੀ ਤਾਂ ਉਹ ਜਨਤਾ ਲਈ ਵੱਡੇ ਵੱਡੇ ਵਾਅਦੇ ਕਰਦੀ ਹੈ । ਪਰ ਜਦੋਂ ਸੱਤਾ ਵਿੱਚ ਆ ਜਾਂਦੀ ਹੈ ਤਾਂ ਵਾਅਦੇ ਪੂਰੇ ਨਹੀਂ ਹੋਣ ਤੇ ਜਨਤਾ ਵੱਲੋਂ ਸਵਾਲ ਪੁੱਛੇ ਜਾਣ ਤੇ ਲੋਕਤੰਤਰ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ । ਅਸੀਂ ਦੱਸ ਦਈਏ ਕਿ ਇਹ ਲੋਕਤੰਤਰੀ ਦੇਸ਼ ਹੈ ਇੱਥੇ ਸਾਮਰਾਜਵਾਦੀ ਸੱਤਾ ਨਹੀਂ ਤੇ ਨਾ ਹੀ ਬਣਾਈ ਜਾਵੇ। ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤੇ ਵਾਅਦਿਆਂ ਬਾਰੇ ਸਵਾਲ ਪੁੱਛਣ ਦਾ ਪੂਰਾ ਹੱਕ ਹੈ । ਨਡਾਲਾ ਵਿਖੇ ਬਲਾਕ ਨਡਾਲਾ ਦੇ ਪ੍ਰਧਾਨ ਅਤੇ ਸੂਬਾ ਵਰਕਿੰਗ ਕਮੇਟੀ ਮੈਂਬਰ ਦੇ ਘਰ ਸਵੇਰ ਤੋਂ ਹੀ ਉਹਨਾਂ ਨੂੰ ਨਜ਼ਰਬੰਦ ਕੀਤਾ ਗਿਆ । ਜਿਸ ਦੀ ਜਥੇਬੰਦੀ ਵੱਲੋਂ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਜਾਂਦੀ ਹੈ ਕਿਉਂਕਿ ਉੱਥੇ ਪੰਜਾਬ ਦੇ ਸੀ.ਐੱਮ.ਨੇ ਆਉਣਾ ਸੀ । ਜਥੇਬੰਦੀ ਵੱਲੋਂ ਇਸ ਦੇ ਤਿੱਖਾ ਰੋਸ ਪ੍ਰਗਟ ਕਰਦੇ ਹੋਏ ਮੰਗ ਕੀਤੀ ਕਿ ਅੱਗੇ ਤੋਂ ਇਹੋ ਜਿਹੀ ਕਾਰਗੁਜਾਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਜਬੂਰਨ ਸੜਕਾਂ ਉੱਤੇ ਉਤਰ ਕੇ ਸਾਨੂੰ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨਾ ਪਵੇਗਾ ।
