ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੋੜ ਵਿਖੇ ਭਾਸ਼ਨ ਮੁਕਾਬਲੇ ਕਰਵਾਏ ਗਏ

ਸਹਿਣਾ ਭਦੋੜ (ਸੁਖਵਿੰਦਰ ਸਿੰਘ ਧਾਲੀਵਾਲ) ਬਰਨਾਲਾ ਇਲਾਕੇ ਦੀ ਅੰਤਰ-ਰਾਸ਼ਟਰੀ ਪੱਧਰ ਦੀ ਸਿਖਿਆ ਮੁਹੱਈਆ ਕਰਵਾਉਣ ਵਿੱਚ ਮੋਢੀ ਸੰਸਥਾ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਵਿਖੇ ਭਾਸ਼ਣ ਮੁਕਾਬਲੇ ਕਰਵਾਏ ਗਏ। ਸਕੂਲ ਦੇ ਪ੍ਰਿੰਸੀਪਲ ਸ੍ਰੀ ਪੀ. ਕੇ. ਠਾਕੁਰ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਦੱਸਿਆ ਕਿ ਤੀਜੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਹਾਉਸ ਅਨੁਸਾਰ ਭਾਸ਼ਣ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਤੀਜੀ ਜਮਾਤ ਵਿੱਚੋਂ ਪਹਿਲਾ ਸਥਾਨ ਹਰਦਰਿਸ਼ਟ ਕੌਰ ਗਿੱਲ ,ਦੂਜਾ ਸਥਾਨ ਅੰਸ਼ਪ੍ਰੀਤ ਕੌਰ ਅਤੇ ਤੀਜਾ ਸਥਾਨ ਸਬਰੀਨ ਕੌਰ ਨੇ ਪ੍ਰਾਪਤ ਕੀਤਾ। ਚੌਥੀ ਜਮਾਤ ਵਿੱਚੋਂ ਪਹਿਲਾ ਸਥਾਨ ਫਾਲਗੁਨੀ, ਦੂਜਾ ਸਥਾਨ ਤਨਮੀਤ ਸਿੰਘ ,ਇਸ਼ਮੀਤ ਕੌਰ ਅਤੇ ਤੀਜਾ ਸਥਾਨ ਮਨਤਾਜਵੀਰ ਅਤੇ ਸਾਹਿਜਦੀਪ ਕੌਰ ਨੇ ਪ੍ਰਾਪਤ ਕੀਤਾ। ਪੰਜਵੀਂ ਜਮਾਤ ਵਿੱਚੋਂ ਪਹਿਲਾ ਸਥਾਨ ਪ੍ਰਭਜੋਤ ਕੌਰ, ਦੂਜਾ ਸਥਾਨ ਜਪੁਜੀ ਕੌਰ ਅਤੇ ਤੀਜਾ ਸਥਾਨ ਰਵਨੀਤ ਕੌਰ ਨੇ ਪ੍ਰਾਪਤ ਕੀਤਾ। ਪ੍ਰਿੰਸੀਪਲ ਸਾਹਿਬ ਨੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਸਲਾਘਾ ਕੀਤੀ ਅਤੇ ਦੂਜੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵਿਦਿਆਰਥੀ ਵੀ ਵੱਧ ਤੋਂ ਵੱਧ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈ ਸਕਣ।