August 7, 2025
#Punjab

ਸੰਸਕਾਰ ਵੈਲੀ ਸਮਾਰਟ ਸਕੂਲ ਵਿੱਚ ਸੰਸਕਾਰੀਅਨ ਨੇ ਆਪਣੇ ਪ੍ਰਦਰਸ਼ਨ ਨਾਲ ਜਿੱਤਿਆ ਆਪਣੀਆਂ ਮਾਵਾਂ ਦਾ ਦਿਲ

ਭਵਾਨੀਗੜ੍ਹ (ਵਿਜੈ ਗਰਗ) ਸੰਸਕਾਰ ਵੈਲੀ ਸਮਾਰਟ ਸਕੂਲ, ਭਵਾਨੀਗੜ੍ਹ ਦਿਨ ਸ਼ਨੀਵਾਰ ਨੂੰ ਮਾਂ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਸ਼੍ਰੀਮਤੀ ਨਰਿੰਦਰ ਕੌਰ ਭਾਰਜ ਜੀ (ਵਿਧਾਇਕ ਹਲਕਾ ਸੰਗਰੂਰ) ਨੂੰ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਬੁਲਾਇਆ ਗਿਆ। ਉਨ੍ਹਾਂ ਨੇ ਇਸ ਸੱਦੇ ਨੂੰ ਖ਼ੁਸ਼ੀ-ਖ਼ੁਸ਼ੀ ਸਵੀਕਾਰ ਕੀਤਾ ਅਤੇ ਪ੍ਰੋਗਰਾਮ ਵਿੱਚ ਸਾਰੀਆਂ ਮਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਾਂ ਬਣ ਕੇ ਸਭ ਤੋਂ ਵੱਧ ਮਾਂ ਦੀ ਮਹੱਤਤਾ ਦਾ ਪਤਾ ਲੱਗਾ ਹੈ ਅਤੇ ਕਿਹਾ ਕਿ ਮਾਂ ਹੀ ਇੱਕ ਪਰਿਵਾਰ ਨੂੰ ਸਭ ਤੋਂ ਵੱਧ ਜੋੜ ਕੇ ਰੱਖਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੰਸਕਾਰ ਵੈਲੀ ਸਮਾਰਟ ਸਕੂਲ ਬਾਰੇ ਆਪਣੇ ਵਿਚਾਰ ਦਿੰਦੇ ਹੋਏ ਕਿਹਾ ਕਿ ਇੰਨੇ ਥੋੜ੍ਹੇ ਸਮੇਂ ਵਿੱਚ ਪੂਰੇ ਸੰਗਰੂਰ ਜ਼ਿਲ੍ਹੇ ਵਿੱਚ ਇਸ ਸਕੂਲ ਦੀ ਮਹੱਤਤਾ ਸ਼ਲਾਘਾਯੋਗ ਹੈ ਅਤੇ ਇਹ ਬਹੁਤ ਹੀ ਚੰਗੀ ਗੱਲ ਹੈ ਕਿ ਸਕੂਲ ਦੇ ਸਾਰੇ ਬੱਚਿਆਂ ਨੂੰ ਸਟੇਜ ‘ਤੇ ਆ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਦਿੱਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਦੇ ਨਾਲ ਈਸ਼ਵਰ ਬਾਂਸਲ, ਸੰਜੀਵ ਗੋਇਲ, ਮੋਨਾ ਮਿੱਤਲ (ਐਮ.ਸੀ.), ਦੀਪਤੀ ਮਿੱਤਲ, ਰਚਨਾ ਗਰਗ, ਅਨੁਰਾਧਾ ਬਾਂਸਲ, ਸੋਨੀਆ ਗੋਇਲ ਅਤੇ ਜੀਨੂੰ ਗੋਇਲ ਨੇ ਕੀਤੀ ਇਸ ਪ੍ਰੋਗਰਾਮ ਵਿੱਚ ਸਕੂਲ ਦੇ ਜਮਾਤ ਪ੍ਰੈਪ -1ਤੋਂ 9ਵੀਂ ਤੱਕ ਦੇ ਬੱਚਿਆਂ ਵੱਲੋਂ ਡਾਂਸ, ਸਮੂਹ ਗਾਇਨ, ਕਵਿਤਾ ਉਚਾਰਨ, ਨਾਟਕ, ਪੰਜਾਬੀ ਥੀਮ ਡਾਂਸ ਆਦਿ ਪੇਸ਼ ਕਰਕੇ ਸਭ ਦਾ ਮਨ ਜਿੱਤ ਲਿਆ। ਇਸ ਮੌਕੇ ਬੱਚਿਆਂ ਦੀਆਂ ਮਾਵਾਂ ਲਈ ਕੁਝ ਖੇਡਾਂ ਵੀ ਕਰਵਾਈਆਂ ਗਈਆਂ ਜਿਸ ਵਿੱਚ ਸਾਰਿਆਂ ਨੇ ਖੁਸ਼ੀ ਨਾਲ ਭਾਗ ਲਿਆ ਅਤੇ ਕੁਝ ਮਾਵਾਂ ਨੇ ਆਪਣੇ ਬੱਚਿਆਂ ਦੇ ਨਾਲ ਇੱਕ ਡਰਾਇੰਗ ਮੁਕਾਬਲਾ ਵੀ ਕਰਵਾਇਆ ਜੋ ਕਿਸੇ ਕਾਰਨ ਇਸ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋਏ। ਮਾਨਯੋਗ ਚੇਅਰਮੈਨ ਸ੍ਰੀ ਧਰਮਵੀਰ ਗਰਗ ਨੇ ਬੱਚਿਆਂ ਵੱਲੋਂ ਦਿੱਤੀਆਂ ਗਈਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ ਅਤੇ ਆਏ ਹੋਏ ਮੁੱਖ ਮਹਿਮਾਨਾਂ ਦਾ ਪ੍ਰੋਗਰਾਮ ਵਿੱਚ ਪਹੁੰਚਣ ਲਈ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਹਮੇਸ਼ਾ ਇਸੇ ਤਰ੍ਹਾਂ ਪੜ੍ਹਾਈ ਕਰਦੇ ਹੋਏ ਸਕੂਲ ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਅਮਨ ਨਿੱਝਰ ਨੇ ਵਿਦਿਆਰਥੀਆਂ ਦੇ ਕੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੂੰ ਭਵਿੱਖ ਵਿੱਚ ਲਗਾਤਾਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਵਿੱਚ ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਦੀ ਭਾਵਨਾ ਪੈਦਾ ਕਰਦੇ ਹਨ। ਪ੍ਰੋਗਰਾਮ ਦੇ ਅੰਤ ਵਿੱਚ ਕੁਝ ਬੱਚਿਆਂ ਨੇ ਲਾਈਵ ਪੇਂਟਿੰਗ ਦਾ ਪ੍ਰਦਰਸ਼ਨ ਵੀ ਕੀਤਾ। ਉਨ੍ਹਾਂ ਨੇ ਪ੍ਰੋਗਰਾਮ ਵਿੱਚ ਮੌਜੂਦ ਸਾਰੀਆਂ ਮਾਵਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਮਾਂ ਦਿਵਸ ਦੀਆਂ ਬਹੁਤ ਬਹੁਤ ਮੁਬਾਰਕਾਂ ਦਿੱਤੀਆਂ।

Leave a comment

Your email address will not be published. Required fields are marked *