ਗੁਰੂ ਨਾਨਕ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਨਕੋਦਰ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰੂ ਨਾਨਕ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਨਕੋਦਰ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ । ਜਾਣਕਾਰੀ ਦਿੰਦੇ ਹੋਏ ਕਾਲਜੀਏਟ ਸਕੂਲ ਦੇ ਕੋਆਰਡੀਨੇਟਰ ਮੈਡਮ ਹਰਵਿੰਦਰ ਕੌਰ ਨੇ ਦੱਸਿਆ ਕਿ ਬਾਰ੍ਹਵੀਂ ਦੇ ਕਾਮਰਸ ਵਿਭਾਗ ਵਿਚੋਂ ਵਿਦਿਆਰਥਣ ਐਸ਼ਵਰਿਆ ਲਕਸ਼ਮੀ ਨੇ 93.4% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ ਹੈ , ਇਸੇ ਤਰ੍ਹਾਂ ਕਿਰਨਦੀਪ ਕੌਰ ਅਤੇ ਪ੍ਰਭਦੀਪ ਕੌਰ ਨੇ 92.4% ਅੰਕਾਂ ਨਾਲ ਦੂਜਾ ਸਥਾਨ, ਗਾਨੀਆਂ ਨੇ 91.6% ਅੰਕ ਹਾਸਿਲ ਕਰਕੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣਾ, ਸਕੂਲ ਅਤੇ ਮਾਤਾ ਪਿਤਾ ਦਾ ਨਾਂ ਰੋਸ਼ਨ ਕੀਤਾ ਹੈ । ਇਸੇ ਤਰ੍ਹਾਂ ਆਰਟਸ ਵਿਚੋਂ ਕੋਮਲਪ੍ਰੀਤ ਕੌਰ ਨੇ 93% ਅੰਕ ਹਾਸਿਲ ਕਰਕੇ ਪਹਿਲਾ ਸਥਾਨ, ਸ਼੍ਰੇਆ ਘਾਰੂ ਨੇ 91.4% ਅੰਕ ਹਾਸਿਲ ਕਰ ਦੂਜਾ ਸਥਾਨ, ਹਰਦਿਆਜੀਤ ਕੌਰ ਅਤੇ ਚਾਂਦਨੀ ਨੇ 86% ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ । ਇਸੇ ਤਰ੍ਹਾਂ ਸਾਇੰਸ ਵਿਚੋਂ ਮਨਪ੍ਰੀਤ ਕੌਰ ਨੇ 86% ਅੰਕ ਹਾਸਿਲ ਕਰਕੇ ਪਹਿਲਾ ਸਥਾਨ, ਲਵੀਨਾ ਨੇ 83.6% ਅੰਕਾਂ ਨਾਲ ਦੂਜਾ ਸਥਾਨ, ਕਿਰਨ ਨੇ 83.4% ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕਰਕੇ ਨਕੋਦਰ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ । ਇਸ ਮੌਕੇ ਸਮੂਹ ਕਾਲਜ ਪ੍ਰਬੰਧਕ ਕਮੇਟੀ ਵਲੋਂ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ ਵਾਣੀ ਦੱਤ ਸ਼ਰਮਾ ਅਤੇ ਕਾਲਜੀਏਟ ਸਕੂਲ ਦੇ ਕੋਆਰਡੀਨੇਟਰ ਮੈਡਮ ਹਰਵਿੰਦਰ ਕੌਰ ਅਤੇ ਵਿਦਿਆਰਥਣਾਂ ਨੂੰ ਵਧੀਆ ਨਤੀਜਿਆਂ ਲਈ ਬਹੁਤ ਬਹੁਤ ਮੁਬਾਰਕਬਾਦ ਦਿੱਤੀ ਗਈ ।
