ਅਕਾਲੀ ਦਲ ਬਾਦਲ ਨੂੰ ਝੱਟਕਾ,ਸਾਬਕਾ ਸਰਪੰਚ ਸਮੇਤ ਕਰੀਬ ਦੱਸ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਮਮਦੋਟ (ਸੰਦੀਪ ਕੁਮਾਰ ਸੋਨੀ) ਸ੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਵੱਡਾ ਝੱਟਕਾ ਲੱਗਾ ਜਦੋਂ ਪਿਛਲ਼ੇ ਲੰਬੇ ਸਮੇਂ ਤੋਂ ਪਾਰਟੀ ਨਾਲ ਚੱਲ ਰਹੇ ਪਿੰਡ ਬੇਟੂ ਕਦੀਮ ਦੇ ਸਾਬਕਾ ਸਰਪੰਚ ਇੰਦਰਜੀਤ ਧਵਨ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਇਸ ਮੌਕੇ ਤੇ ਬੋਲਦਿਆਂ ਹੋਇਆ ਐਡਵੋਕੇਟ ਰਜ਼ਨੀਸ਼ ਦਹੀਆ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਆਗੂਆਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਉਹਨਾਂ ਦੇ ਨਾਲ ਪਾਰਟੀ ਦੇ ਸੀਨੀਅਰ ਆਗੂ ਬਲਰਾਜ ਸਿੰਘ ਸੰਧੂ ਬਲਾਕ ਪ੍ਰਭਾਰੀ ਹਲਕਾ ਗੂਰੂਹਰਸਹਾਏ, ਬਾਬਾ ਦਲਜੀਤ ਸਿੰਘ ਉਪ ਪ੍ਰਧਾਨ ਨਗਰ ਪੰਚਾਇਤ ਮਮਦੋਟ, ਸੁਰਿੰਦਰ ਕੁਮਾਰ ਸੋਨੂੰ ਸੇਠੀ ਐਮ ਸੀ ਮਮਦੋਟ, ਬਲਵੀਰ ਸਿੰਘ ਫਤੇ ਵਾਲ਼ਾ ਬਲਾਕ ਪ੍ਰਧਾਨ , ਸ਼ਾਮ ਸਿੰਘ ਮੁੱਦਕਾ, ਮਨਵਿੰਦਰ ਸਿੰਘ ਮਨੀ ਸੰਧੂ, ਜਗਜੀਤ ਸਿੰਘ ਟਿੱਬੀ, ਰੋਬਿਨ ਸਿੰਘ ਸੰਧੂ ਨਿੱਜੀ ਸਕੱਤਰ ਹਲਕਾ ਵਿਧਾਇਕ, ਗੁਰਪ੍ਰੀਤ ਸਿੰਘ ਗਿੱਲ ਐਡਵੋਕੇਟ, ਹਰਪ੍ਰੀਤ ਸਿੰਘ ਲਖਮੀਰ ਕੇ ਉਤਾੜ, ਸੰਦੀਪ ਕੁਮਾਰ ਸੋਨੀ ਵਾਰਡ ਨੰਬਰ ਪੰਜ ਮਮਦੋਟ, ਅਤੇ ਹੋਰ ਬਹੁਤ ਸਾਰੇ ਆਗੂ ਹਾਜ਼ਰ ਸਨ
