August 7, 2025
#Punjab

ਭਰਾਜ ਨੇ ਕੀਤਾ ਮੀਤ ਹੇਅਰ ਦੇ ਦਫਤਰ ਦਾ ਉਦਘਾਟਨ

ਭਵਾਨੀਗੜ੍ਹ (ਵਿਜੈ ਗਰਗ)ਇੱਥੇ ਅਨਾਜ ਮੰਡੀ ਵਿਖੇ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਚੋਣ ਦਫਤਰ ਦਾ ਉਦਘਾਟਨ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਮੀਤ ਹੇਅਰ ਦੇ ਸਹੁਰਾ ਭੁਪਿੰਦਰ ਸਿੰਘ ਬਾਜਵਾ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ। ਉਦਘਾਟਨ ਉਪਰੰਤ ਵਿਧਾਇਕ ਭਰਾਜ, ਗੁਰਮੇਲ ਸਿੰਘ ਘਰਾਚੋਂ ਅਤੇ ਅਵਤਾਰ ਸਿੰਘ ਈਲਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਦੋ ਸਾਲਾਂ ਦੇ ਸੀਮਤ ਸਮੇਂ ਦੌਰਾਨ ਕੀਤੇ ਸ਼ਾਨਦਾਰ ਕੰਮਾਂ ਤੋਂ ਲੋਕ ਖੁਸ਼ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਭਗਵੰਤ ਮਾਨ ਸਰਕਾਰ ਖ਼ਿਲਾਫ਼ ਬੋਲਣ ਲਈ ਕੋਈ ਮੁੱਦਾ ਨਹੀਂ ਹੈ, ਇਸ ਲਈ ਉਹ ਝੂਠੀ ਦੂਸ਼ਣਬਾਜ਼ੀ ਕਰ ਰਹੇ ਹਨ। ਚੇਅਰਮੈਨ ਗੁਰਮੇਲ ਸਿੰਘ ਘਰਾਚੋ ਨੇ ਕਿਹਾ ਕਿ ਉਹ ਅੱਜ ਸੰਗਰੂਰ ਵਿਖੇ ਸਾਰੇ ਚੋਣ ਦਫਤਰਾਂ ਦੇ ਚੱਕਰ ਲਾ ਕੇ ਆਏ ਹਨ ਪਰੰਤੂ ਸਿਮਰਨਜੀਤ ਸਿੰਘ ਮਾਨ ਦੇ ਦਫਤਰ ਵਿੱਚ ਕੋਈ ਵਿਅਕਤੀ ਜਾਂ ਵਰਕਰ ਨਹੀਂ ਦਿਖਿਆ ਅਤੇ ਉੱਥੇ ਅਵਾਰਾ ਕੁੱਤਿਆਂ ਦਾ ਝੁੰਡ ਦਿਖਾਈ ਦਿੱਤਾ ਇਸ ਮੌਕੇ ਗੁਰਪ੍ਰੀਤ ਸਿੰਘ ਫੱਗੂਵਾਲਾ, ਪ੍ਰਦੀਪ ਮਿੱਤਲ, ਪ੍ਰਗਟ ਸਿੰਘ ਢਿੱਲੋਂ, ਰਾਮ ਗੋਇਲ, ਲਵਲੀ ਸ਼ਰਮਾ, ਅਵਤਾਰ ਸਿੰਘ ਤਾਰੀ, ਗੁਰਪ੍ਰੀਤ ਸਿੰਘ ਆਲੋਅਰਖ, ਸ਼ਿੰਦਰਪਾਲ ਕੌਰ, ਐਡਵੋਕੇਟ ਸਤਵੀਰ ਸਿੰਘ, ਭੀਮ ਸਿੰਘ ਗਾੜੀਆ ਅਤੇ ਵਿਕਰਮ ਸਿੰਘ ਨਕਟੇ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

Leave a comment

Your email address will not be published. Required fields are marked *