ਲਾਲਜੀਤ ਸਿੰਘ ਭੁੱਲਰ ਵਲੋਂ ਹੁਣ ਵਕੀਲਾਂ ਵਿਰੁੱਧ ਗ਼ਲਤ ਸ਼ਬਦਾਵਲੀ ਬੋਲਣ ਤੇ ਭੜਕੇ ਵਕੀਲ – ਐਡਵੋਕਟ ਗੌਰਵ ਨਾਗਰਾਜਰੋਸ

ਨਕੋਦਰ, ਆਮ ਆਦਮੀ ਪਾਰਟੀ ਦੇ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਵਲੋਂ ਪਿਛਲੇ ਸਮੇਂ ਸੁਨਿਆਰਾ ਅਤੇ ਰਾਮਗੜ੍ਹੀਆ ਬਰਾਦਰੀ ਖ਼ਿਲਾਫ਼ ਗ਼ਲਤ ਸ਼ਬਦਾਵਲੀ ਵਰਤਣ ਤੋਂ ਬਾਅਦ ਪੂਰੇ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ ਵੱਡੇ ਪੱਧਰ ਤੇ ਵਿਰੋਧ ਹੋ ਰਿਹਾ ਹੈ । ਇਹ ਗੱਲ ਅਜੇ ਠੰਢੀ ਵੀ ਨਹੀਂ ਪਈ ਸੀ ਕਿ ਹੁਣ ਫਿਰ ਲਾਲਜੀਤ ਸਿੰਘ ਭੁੱਲਰ ਨੇ ਇਕ ਚੋਣ ਰੈਲੀ ਦੌਰਾਨ ਵਕੀਲਾਂ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਚੰਦ ਪੈਸਿਆਂ ਦੀ ਖ਼ਾਤਿਰ ਵਕੀਲ ਸਮੈਕ ਦੇ ਕੇਸਾਂ ਵਿਚ ਫੜੇ ਜਾਂਦੇ ਵਿਅਕਤੀਆਂ ਦੀਆਂ ਜ਼ਮਾਨਤਾਂ ਕਰਵਾਉਂਦੇ ਹਨ । ਜਿਨ੍ਹਾਂ ਦਾ ਵਿਆਹ-ਸ਼ਾਦੀਆਂ ਧਾਰਮਿਕ ਤੇ ਸਮਾਜਿਕ ਸਮਾਗਮਾਂ ਵਿਚ ਬਾਈਕਾਟ ਕਰਨਾ ਚਾਹੀਦਾ ਹੈ । ਇਸ ਤੋਂ ਇਲਾਵਾ ਇਨ੍ਹਾਂ ਵਕੀਲਾਂ ਨਾਲ ਕੋਈ ਰਿਸ਼ਤਾ ਨਾਤਾ ਨਾ ਰੱਖੋ ਅਤੇ ਇਨ੍ਹਾਂ ਦਾ ਹੁੱਕਾ-ਪਾਣੀ ਵੀ ਬੰਦ ਕਰਾਂਗਾ । ਲਾਲਜੀਤ ਸਿੰਘ ਭੁੱਲਰ ਦੇ ਵਕੀਲਾਂ ਵਿਰੁੱਧ ਦਿੱਤੇ ਗਏ ਇਸ ਬਿਆਨ ਤੋਂ ਬਾਅਦ ਨਕੋਦਰ ਬਾਰ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਐਡਵੋਕੇਟ ਗੌਰਵ ਨਾਗਰਾਜ । ਗੌਰਵ ਨਾਗਰਾਜ ਨੇ ਦੱਸਿਆ ਕਿ ਲਾਲਜੀਤ ਸਿੰਘ ਭੁੱਲਰ ਵਲੋਂ ਵਕੀਲ ਭਾਈਚਾਰੇ ਖ਼ਿਲਾਫ਼ ਵਰਤੀ ਗਈ ਗ਼ਲਤ ਸ਼ਬਦਾਵਲੀ ਦਾ ਸਖ਼ਤ ਨੋਟਿਸ ਲਿਆ ਗਿਆ ਹੈ ਅਤੇ ਪੂਰੇ ਪੰਜਾਬ ਵਿਚ ਅਦਾਲਤਾਂ ਵਿਚ ਕੰਮ ਕਾਜ ਠੱਪ ਕਰਨ ਦਾ ਵੀ ਮਤਾ ਪਾਸ ਕੀਤਾ ਗਿਆ ਹੈ । ਇਸੇ ਤਰਾਂ ਨਕੋਦਰ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਵਕੀਲ ਭਾਈਚਾਰੇ ਦੇ ਖ਼ਿਲਾਫ਼ ਇਸ ਤਰ੍ਹਾਂ ਦੀ ਹੇਠਲੇ ਪੱਧਰ ਦੀ ਸ਼ਬਦਾਵਲੀ ਵਰਤੀ ਗਈ ਹੈ । ਇਸ ਲਈ ਲਾਲਜੀਤ ਸਿੰਘ ਭੁੱਲਰ ਵਕੀਲ ਭਾਈਚਾਰੇ ਆਪਣੇ ਕਹੇ ਗ਼ਲਤ ਸ਼ਬਦਾਂ ਦੀ ਮੁਆਫ਼ੀ ਮੰਗੇ , ਨਹੀਂ ਤਾਂ ਪੂਰੇ ਪੰਜਾਬ ਵਿਚ ਸਾਰਾ ਵਕੀਲ ਭਾਈਚਾਰਾ ਇਸ ਦਾ ਆਮ ਆਦਮੀ ਪਾਰਟੀ ਦਾ ਸਖ਼ਤ ਵਿਰੋਧ ਕਰੇਗਾ ।
