August 7, 2025
#National

ਕਾਂਗਰਸੀ ਆਗੂ ਬਲਦੇਵ ਭੁੱਚਰ ਨੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੂੰ ਜਿੱਤ ਦੀਆਂ ਵਧਾਈਆਂ ਦਿੱਤੀਆਂ

ਬਰਨਾਲਾ (ਹਰਮਨ) ਸੀਨੀਅਰ ਕਾਂਗਰਸੀ ਆਗੂ ਅਤੇ ਸੂਬਾ ਕੋਆਰਡੀਨੇਟਰ ਐੱਸ. ਸੀ.ਵਿਭਾਗ ਕਾਂਗਰਸ ਪਾਰਟੀ ਬਲਦੇਵ ਸਿੰਘ ਭੁੱਚਰ ਨੇ ਪੰਜਾਬ ਕਾਂਗਰਸ ਵੱਲੋਂ ਸੂਬੇ ਦੀਆਂ 07 ਲੋਕ ਸਭਾ ਸੀਟਾਂ ਜਿੱਤਣ ਦੀ ਖੁਸ਼ੀ ਵਿੱਚ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮਿਲ ਕੇ ਉਹਨਾਂ ਨੂੰ ਵਧਾਈਆਂ ਦਿੱਤੀਆਂ ਅਤੇ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਉਹਨਾਂ ਵੱਲੋਂ ਲੁਧਿਆਣਾ ਲੋਕ ਸਭਾ ਹਲਕੇ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸ਼ਾਨਦਾਰ ਜਿੱਤ ਲਈ ਉਹਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਮੁੱਚੇ ਪੰਜਾਬੀਆਂ ਨੇ ਇਸ ਵਾਰ ਦੀਆਂ ਚੋਣਾਂ ਵਿੱਚ ਕਾਂਗਰਸ ਦੇ ਹੱਕ ਵਿੱਚ ਫਤਵਾ ਦੇ ਕੇ ਇਹ ਸਾਬਿਤ ਕਰ ਦਿੱਤਾ ਹੈ ਕਿ ਸਮੂਹ ਪੰਜਾਬੀ ਕਾਂਗਰਸ ਪਾਰਟੀ ਦੇ ਨਾਲ ਹਨ ਅਤੇ ਝੂਠ ਬੋਲ ਕੇ ਸੱਤਾ ਹਾਸਿਲ ਕਰਨ ਵਾਲੀ ਆਮ ਆਦਮੀ ਪਾਰਟੀ ਨੂੰ ਲੋਕਾਂ ਨੇ ਸ਼ੀਸ਼ਾ ਵਿਖਾ ਦਿੱਤਾ ਹੈ , ਜਿਸਨੇ ਕਿ ਸਮੂਹ ਪੰਜਾਬੀਆਂ ਨਾਲ ਧੋਖਾ ਕਰਕੇ ਦਿੱਲੀ ਦੇ ਲੋਕਾਂ ਨੂੰ ਚੋਰ ਮੋਰੀਆਂ ਰਾਹੀਂ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਉੱਪਰ “ਬੌਸ” ਬਣਾ ਕੇ ਬਿਠਾ ਦਿੱਤਾ ਅਤੇ ਸਮੁੱਚੇ ਪੰਜਾਬੀਆਂ ਦੀ ਅਣਖ ਨੂੰ ਵੰਗਾਰਿਆ ਸੀ। ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਧਾਈ ਦੇਣ ਅਤੇ ਮੂੰਹ ਮਿੱਠਾ ਕਰਵਾਉਣ ਲਈ ਬਲਦੇਵ ਭੁੱਚਰ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀ ਬੇਹਤਰੀ ਲਈ ਕੰਮ ਕਰਨ ਦਾ ਥਾਪੜਾ ਦਿੱਤਾ।

Leave a comment

Your email address will not be published. Required fields are marked *