August 7, 2025
#National

ਸਿਹਤ ਵਿਭਾਗ ਨੇ ਮਲੇਰੀਆ ਬੁਖਾਰ ਬਾਰੇ ਕੀਤਾ ਜਾਗਰੂਕ

ਬਟਾਲਾ (ਲਵਪ੍ਰੀਤ ਸਿੰਘ ਖੁਸ਼ੀਪੁਰ) ਸੀਨੀਅਰ ਮੈਡੀਕਲ਼ ਅਫ਼ਸਰ ਡਾ. ਨੀਲਮ ਦੀ ਰਹਿਨੁਮਾਈ ਹੇਠ ਕਮਿਉਨਿਟੀ ਹੈਲਥ ਸੈਂਟਰ ਕਾਹਨੂੰਵਾਨ ਵਿਖ਼ੇ ਐਂਟੀ ਮਲੇਰੀਆ ਮੰਥ ਜੂਨ 2024 ਜਾਗਰੂਕਤਾ ਕੈਂਪ ਲਗਾਇਆ ਗਿਆ। ਜਾਗਰੂਕਤਾ ਕੈਂਪ ਵਿੱਚ ਮਹਿੰਦਰਪਾਲ ਹੈਲਥ ਇੰਸਪੈਕਟਰ ਨੇ ਵੱਖ-ਵੱਖ ਪਿੰਡਾਂ ਤੋ ਆਏ ਹੋਏ ਲੋਕਾਂ ਨੂੰ ਮਲੇਰੀਆ ਬੁਖਾਰ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ ਕਿ ਮਲੇਰੀਆ ਬੁਖਾਰ ਇੱਕ ਐਨਾਫਲੀਜ਼ ਮਾਦਾ ਮੱਛਰ ਦੇ ਕੱਟਣ ਨਾਲ ਹੁੰਦਾ ਹੈ l ਇਹ ਮੱਛਰ ਸਾਫ਼ ਖੜ੍ਹੇ ਪਾਣੀ ਉਪਰ ਰਹਿੰਦਾ ਹੈ ਤੇ ਇਸ ਪਾਣੀ ਵਿੱਚ ਆਪਣੀ ਪੈਦਾਵਾਰ ਵਧਾਉਂਦਾ ਹੈ ਇਹ ਮੱਛਰ ਰਾਤ ਸਮੇਂ ਕੱਟਦੇ ਹਨ l ਮਲੇਰੀਆ ਬੁਖਾਰ ਦੇ ਲੱਛਣ : ਠੰਢ ਤੇ ਕਾਂਬੇ ਨਾਲ ਤੇਜ਼ ਬੁਖਾਰ, ਸਿਰ ਦਰਦ ਹੋਣਾ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਤੇ ਕਮਜ਼ੋਰੀ ਹੋਣਾ ਸਰੀਰ ਨੂੰ ਪਸੀਨਾ ਤੇ ਤਰੇਲੀਆਂ ਆਉਣਾ ਆਦਿ ਹੁੰਦੇ ਹਨ, ਅਜਿਹੇ ਲੱਛਣ ਕਿਸੇ ਵਿਅਕਤੀ ਨੂੰ ਦਿਖਾਈ ਦੇਣ ਤਾਂ ਤਰੁੰਤ ਨਜ਼ਦੀਕੀ ਸਿਹਤ ਸੈਂਟਰ ਜਾ ਪਿੰਡਾਂ ਵਿੱਚ ਆਏ ਸਿਹਤ ਕਰਮਚਾਰੀ ਕੋਲ ਆਪਣੇ ਖੂਨ ਦੀ ਜਾਂਚ ਕਰਾਉਣੀ ਚਾਹੀਦੀ ਹੈ । ਜੇਕਰ ਜਾਂਚ ਕਰਨ ਉਪਰੰਤ ਮਲੇਰੀਆ ਬੁਖ਼ਾਰ ਨਿੱਕਲੇ ਤਾਂ ਇਸ ਦੀ ਦਵਾਈ ਸਾਰੇ ਹੈਲਥ ਸੈਂਟਰ ਤੋਂ ਮੁਫ਼ਤ ਦਿੱਤੀ ਜਾਂਦੀ ਹੈ ਮਲੇਰੀਆ ਮੱਛਰ ਤੋਂ ਬਚਾਓ ਦੇ ਤਰੀਕੇ ਘਰਾਂ ਦੇ ਵਿੱਚ ਰੱਖੇ ਕੁਲਰਾਂ ਦੇ ਪਾਣੀ, ਫਰਿਜ਼ਾ ਦੀਆਂ ਵੇਸਟ ਪਾਣੀ ਦੀਆਂ ਟਰੇਆਂ ਵਿੱਚ ਪਏ ਪਾਣੀ, ਟੁੱਟੇ -ਭੱਜੇ ਬਰਤਨਾਂ ਵਿੱਚ ਬਰਸਾਤਾਂ ਦੇ ਪਏ ਪਾਣੀ, ਪਸ਼ੂਆਂ ਦੇ ਪੀਣ ਵਾਲੇ ਪਾਣੀ ਦੀਆਂ ਹੋਦੀਆਂ ਵਿੱਚ ਤੇ ਹੋਰ ਬਰਸਾਤਾਂ ਦੇ ਵਧੂ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ ਇਸ ਲਈ ਇਹ ਸਾਰੇ ਪਏ ਪਾਣੀ ਨੂੰ ਹਫ਼ਤੇ ਦੇ ਹਰ ਸ਼ੁੱਕਰਵਾਰ ਡ੍ਰਾਈ -ਡੇ ਮਨਾਉਣ ਤੇ ਕੱਢ ਦੇਣਾ ਤੇ ਚੰਗੀ ਤਰਾਂ ਸਾਫ਼ ਕਰਕੇ ਸਕਾਉਣਾ ਚਾਹੀਦਾ ਹੈ ਤੇ ਖੜੇ ਪਾਣੀ ਉਪਰ ਸੜ੍ਹਿਆ ਤੇਲ ਪਾਉਣਾ ਚਾਹੀਦਾ ਹੈ l ਮੱਛਰ ਤੋਂ ਬਚਾਓ ਲਈ ਸਰੀਰ ਨੂੰ ਪੂਰੇ ਢੱਕਣ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ ਰਾਤ ਨੂੰ ਸੌਣ ਸਮੇਂ ਮੱਛਰਦਾਨੀ ਜਾਂ ਮੱਛਰ ਭਜਾਉਣ ਵਾਲੀਆਂ ਕਰੀਮਾਂ, ਦੀ ਵਰਤੋਂ ਕਰਨੀ ਚਾਹੀਦੀ ਹੈl ਇਸ ਮੌਕੇ ਜਗਦੀਸ਼ ਸਿੰਘ ਹੈਲਥ ਇਸਪੈਕਟਰ, ਜੋਗਾ ਸਿੰਘ, ਮਨਪ੍ਰੀਤ ਸਿੰਘ ਬਲਰਾਜ ਸਿੰਘ ਪ੍ਰਤਾਪ ਸਿੰਘ, ਰਣਜੀਤ ਸਿੰਘ, ਪਰਮਜੀਤ ਸਿੰਘ, ਭੁਪਿੰਦਰ ਸਿੰਘ. ਅਮੋਲਕ ਸਿੰਘ.ਰਾਜਬੀਰ ਸਿੰਘ, ਸਤਿਨਾਮ ਸਿੰਘ, ਸਿਹਤ ਕਰਮਚਾਰੀ, ਆਸ਼ਾ ਵਰਕਰ ਤੇ ਹੋਰ ਵਿਅਕਤੀ ਹਾਜ਼ਰ ਸਨ l

Leave a comment

Your email address will not be published. Required fields are marked *