ਸਹਿਣਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਸ਼ਹਿਣਾ ਭਦੌੜ (ਸੁਖਵਿੰਦਰ ਸਿੰਘ ਧਾਲੀਵਾਲ) ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪਾਤਸ਼ਾਹੀ ਛੇਵੀਂ ਸਹਿਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨਾਂ ਦੀ ਅਗਵਾਈ ਵਿੱਚ ਗੁਰਦੁਆਰਾ ਪਾਤਸ਼ਾਹੀ ਛੇਵੀਂ ਸਹਿਣਾ ਤੋਂ ਅਰਦਾਸ ਬੇਨਤੀ ਕਰਨ ਉਪਰੰਤ ਵਿਸ਼ਾਲ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿੱਚ ਸੁੰਦਰ ਪਾਲਕੀ ਵਿਖੇ ਰਵਾਨਾ ਹੋਇਆ ਨਗਰ ਕੀਰਤਨ ਦਾ ਜਿਥੇ ਵੱਖ ਵੱਖ ਪੱਤੀਆਂ,ਗਵਾੜਾ ਅਤੇ ਮੁਹੱਲਿਆਂ ਵਿੱਚ ਭਰਵਾ ਸਵਾਗਤ ਹੋਇਆ ਉਸ ਹੀ ਗੁਰਦੁਆਰਾ ਬਾਬਾ ਜੀਵਨ ਸਿੰਘ ਸ਼ਹਿਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਪੰਜ ਪਿਆਰੇ ਸਾਹਿਬਾਨਾਂ ਦੇ ਸਿਰੋਪਾਉ ਪਾ ਕੇ ਸੁਆਗਤ ਕੀਤਾ ਗਿਆ, ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਹਰਗੋਬਿੰਦ ਕੋਚ ਬਾਡੀ ਬਿਲਡਰਜ, ਮੁੱਖ ਸੇਵਾਦਾਰ ਬਾਂਬਾ ਨਗਿੰਦਰ ਸਿੰਘ ਅਤੇ ਹੈਂਡ ਗ੍ਰੰਥੀ ਨਿਰਮਲ ਸਿੰਘ ਖਾਲਸਾ ਆਦਿ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ 20 ਜੂਨ ਨੂੰ ਗੁਰਦੁਆਰਾ ਪਾਤਸ਼ਾਹੀ ਛੇਵੀਂ ਸਹਿਣਾ ਵਿਖੇ ਅਖੰਡ ਪਾਠ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 22 ਜੂਨ ਨੂੰ ਗੁਰਦੁਆਰਾ ਪਾਤਸ਼ਾਹੀ ਛੇਵੀਂ ਸਹਿਣਾ ਵਿਖੇ ਪਾਏ ਜਾਣਗੇ ਸਮਾਗਮ ਦੌਰਾਨ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ, ਨਗਰ ਕੀਰਤਨ ਵੱਖ ਵੱਖ ਪੜਾਵਾਂ ਤੇ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਜਾ ਕੇ ਸਮਾਪਤ ਹੋਇਆ ਇਸ ਮੌਕੇ ਮਾਂ ਬਲਦੇਵ ਸਿੰਘ, ਗੁਰਮੇਲ ਸਿੰਘ ਝੱਲੀ, ਹਰਪਾਲ ਸਿੰਘ, ਸੁਖਦੇਵ ਸਿੰਘ ਝੋਰੜਾਂ, ਪ੍ਰੀਤਮ ਸਿੰਘ, ਭਾਈ ਧਿਆਨ ਸਿੰਘ, ਸੁਖਵਿੰਦਰ ਸਿੰਘ ਧਾਲੀਵਾਲ ਪੰਚਾਇਤ ਮੈਂਬਰ, ਬੇਅੰਤ ਸਿੰਘ ਸਰਾਂ, ਬਲਵਿੰਦਰ ਸਿੰਘ ਫੋਜੀ, ਗੁਰਦੁਆਰਾ ਬਾਬਾ ਜੀਵਨ ਸਿੰਘ ਸ਼ਹਿਣਾ ਦੇ ਪ੍ਰਧਾਨ ਰੂਪ ਸਿੰਘ,ਜੀਤ ਸਿੰਘ, ਗੁਰਜੀਤ ਸਿੰਘ ਖੰਗੂੜਾ, ਕੁਲਦੀਪ ਸਿੰਘ, ਦਰਸ਼ਨ ਸਿੰਘ ਸਿੱਧੂ, ਜਰਨੈਲ ਸਿੰਘ ਸੋਖੇ , ਕੇਵਲ ਸਿੰਘ, ਦਰਸ਼ਨ ਸਿੰਘ ਗਿੱਲ, ਹੈਪੀ ਸਿੰਘ, ਗੁਰਪ੍ਰੀਤ ਸਿੰਘ ਢੀਂਡਸਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ
