ਸਹਿਣਾ ਵਿਖੇ ਨਸ਼ਿਆਂ ਖ਼ਿਲਾਫ਼ ਮੀਟਿੰਗ ਕੀਤੀ

ਸਹਿਣਾ ਭਦੌੜ (ਸੁਖਵਿੰਦਰ ਸਿੰਘ ਧਾਲੀਵਾਲ) ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਨਸ਼ਿਆਂ ਖ਼ਿਲਾਫ਼ ਨਸ਼ਿਆਂ ਦੀ ਰੋਕਥਾਮ ਲਈ ਇੱਕ ਅਹਿਮ ਮੀਟਿੰਗ ਕੀਤੀ, ਜਿਸ ਵਿਚ ਭਰਪੂਰ ਸਿੰਘ ਹੋਲਦਾਰ ਨੇ ਸ਼ਿਰਕਤ ਕੀਤੀ ਉਨ੍ਹਾਂ ਕਿਹਾ ਕਿ ਵੱਖ-ਵੱਖ ਕਿਸਮ ਦੇ ਚੱਲ ਰਹੇ ਨਸ਼ਿਆਂ ਵਿੱਚ ਗੁਲਤਾਨ ਹੋਈ ਨੋਜਵਾਨ ਪੀੜੀ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ ਇਸੇ ਕਰਕੇ ਨਸ਼ਿਆਂ ਨੂੰ ਰੋਕਣ ਲਈ ਸਾਰਿਆਂ ਨੂੰ ਹੰਭਲਾ ਮਾਰਨ ਦੀ ਲੋੜ ਹੈ ਨਹੀਂ ਤਾਂ ਆਉਣ ਵਾਲੀਆਂ ਨਸਲਾਂ ਨਸ਼ੇ ਨਾਲ ਤਬਾਹ ਹੋ ਜਾਣਗੀਆਂ, ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਇਸ ਪੰਜਾਬ ਦੀ ਧਰਤੀ ਤੇ ਅਨੇਕਾਂ ਮਾਵਾਂ ਨੇ ਸੂਰਬੀਰ ਯੋਧਿਆਂ ਨੂੰ ਜਨਮ ਦਿੱਤਾ ਪਰ ਅੱਜ ਦੇ ਨੌਜਵਾਨ ਨਸ਼ਿਆਂ ਤੱਕ ਸੀਮਤ ਹੋ ਕੇ ਰਹਿ ਗਏ ਹਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਵੱਲੋਂ ਭਰਪੂਰ ਸਿੰਘ ਹੋਲਦਾਰ ਦਾ ਸਿਰੋਪਾਉ ਪਾ ਕੇ ਸਨਮਾਨ ਵੀ ਕੀਤਾ ਗਿਆ ਇਸ ਮੌਕੇ ਗੁਰਜੀਤ ਸਿੰਘ ਖਾਲਸਾ ਸਰਕਲ ਪ੍ਰਧਾਨ ਯੂਥ ਵਿੰਗ, ਬੇਅੰਤ ਸਿੰਘ ਗਿੱਲ ਮੀਤ ਪ੍ਰਧਾਨ, ਦਰਸ਼ਨ ਸਿੰਘ ਸਿੱਧੂ ਪ੍ਰਧਾਨ ਕਿਸਾਨ ਵਿੰਗ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਬੇਅੰਤ ਸਿੰਘ ਸਰਾਂ ਇਕਾਈ ਪ੍ਰਧਾਨ, ਦਲਜੀਤ ਬੰਟੀ ਸਰਕਲ ਇੰਚਾਰਜ, ਸਤਨਾਮ ਸਿੰਘ ਯੂਥ ਪ੍ਰਧਾਨ,ਬੰਤ ਸਿੰਘ,ਦੇਵ ਸਿੰਘ ਖਟੜਾ ਆਦਿ ਹਾਜ਼ਰ ਸਨ
