August 7, 2025
#Sports

ਤਿੰਨ ਦਿਨਾਂ ਕ੍ਰਿਕਟ ਟੂਰਨਾਮੈਂਟ 12 ਤੋਂ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਧੰਨ-ਧੰਨ ਬਾਬਾ ਧਨੀ ਰਾਮ ਸਪੋਰਟਸ ਕਲੱਬ, ਸ਼ਹੀਦ ਭਗਤ ਸਿੰਘ ਕ੍ਰਿਕਟ ਕਲੱਬ, ਸ਼ਹੀਦ ਮਨਦੀਪ ਸਿੰਘ ਵਾਲੀਬਾਲ ਕਲੱਬ ਅਤੇ ਨਗਰ ਨਿਵਾਸੀਆਂ ਤੇ ਐਨ.ਆਰ.ਆਈਜ਼ ਦੇ ਸਹਿਯੋਗ ਨਾਲ ਸਵ: ਲਾਡੀ ਪੋਲਾਡ ਤੇ ਸ਼ਹੀਦ ਮਨਦੀਪ ਸਿੰਘ ਦੀ ਯਾਦ ਨੂੰ ਸਮਰਪਿਤ 8ਵਾਂ ਤਿੰਨ ਦਿਨਾਂ ਕ੍ਰਿਕਟ ਟੂਰਨਾਮੈਂਟ ਮਿਤੀ 12 ਤੋਂ 14 ਜੁਲਾਈ ਦਿਨ ਸ਼ੁੱਕਰਵਾਰ, ਸ਼ਨੀਵਾਰ ਅਤੇ ਐਤਵਾਰ ਨੂੰ ਪਿੰਡ ਕੋਟਲੀ ਗਾਜ਼ਰਾਂ (ਸ਼ਾਹਕੋਟ) ਦੀ ਗਰਾਊਂਡ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਸ ਟੂਰਨਾਮੈਂਟ ‘ਚ ਪੰਜਾਬ ਭਰ ਤੋਂ ਟੀਮਾਂ ਭਾਗ ਲੈਣਗੀਆਂ ਅਤੇ ਜੇਤੂ ਟੀਮਾਂ ਨੂੰ ਨਕਦ ਇਨਾਮ ਅਤੇ ਕੱਪ ਭੇਟ ਕਰਕੇ ਸਨਮਾਨਿਤ ਕੀਤਾ ਜਾਵੇਗਾ। ਜਦਕਿ ਬੈਸਟ ਬੈਟਸਮੈਨ, ਬੈਸਟ ਬੋਲਰ ਅਤੇ ਮੈਨ ਆਫ਼ ਦੀ ਸੀਰੀਜ ਨੂੰ ਵਿਸ਼ੇਸ਼ ਇਨਾਮਾਂ ਨਾਲ ਨਿਵਾਜਿਆ ਜਾਵੇਗਾ।

Leave a comment

Your email address will not be published. Required fields are marked *