ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੇ ਸਮੇਤ ਕਾਬੂ

ਜਲੰਧਰ, ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਵਿਚ ਦਿਹਾਤ ਪੁਲਿਸ ਨੇ ਆਈਸ (ਨਸ਼ੇ) ਸਮੇਤ ਗ੍ਰਿਫ਼ਤਾਰ ਕੀਤਾ ਹੈ। ਪਤਾ ਲੱਗਾ ਹੈ ਕਿ ਪੁਲਿਸ ਨੇ ਹਰਪ੍ਰੀਤ ਸਿੰਘ ਕੋਲੋਂ ਕਰੀਬ 5 ਗ੍ਰਾਮ ਆਈਸ ਬਰਾਮਦ ਕੀਤੀ ਹੈ। ਜਲੰਧਰ ਦਿਹਾਤ ਪੁਲਿਸ ਦੇ ਐਸ.ਐਸ.ਪੀ. ਅੰਕੁਰ ਗੁਪਤਾ ਨੇ ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਅਸੀਂ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਾਂਗੇ। ਐਸ.ਐਸ.ਪੀ. ਅੰਕੁਰ ਗੁਪਤਾ ਨੇ ਕਿਹਾ ਕਿ ਅਸੀਂ ਹਰਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਲਦੀ ਹੀ ਅਸੀਂ ਤੁਹਾਡੇ ਨਾਲ ਇਸ ਬਾਰੇ ਜਾਣਕਾਰੀ ਸਾਂਝੀ ਕਰਾਂਗੇ। ਫ਼ਿਲਹਾਲ ਉਨ੍ਹਾਂ ਨੇ ਇਸ ਬਾਰੇ ਕੁਝ ਨਹੀਂ ਦੱਸਿਆ ਕਿ ਕਿੰਨੀਆਂ ਨਸ਼ੀਲੀਆਂ ਦਵਾਈਆਂ ਫੜ੍ਹੀਆਂ ਗਈਆਂ ਹਨ।
