ਜਲੰਧਰ ਚ ਮਹਿੰਦਰ ਭਗਤ ਦੀ ਵੱਡੀ ਜਿੱਤ ਤੇ ਆਪ ਵਰਕਰਾਂ ਨੇ ਮਨਾਈ ਖੁਸ਼ੀ

ਭਵਾਨੀਗੜ੍ਹ (ਵਿਜੈ ਗਰਗ) ਜਿੱਥੇ ਜਲੰਧਰ ਵੈਸਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਵੱਡੀ ਲੀਡ ਦੇ ਨਾਲ ਜਿੱਤ ਹਾਸਿਲ ਕੀਤੀ ਉੱਥੇ ਹੀ ਸੂਬੇ ਭਰ ਦੇ ਵਿੱਚ ਆਪ ਵਰਕਰਾਂ ਦੇ ਵਿੱਚ ਭਾਰੀ ਖੁਸ਼ੀ ਦੇਖਣ ਨੂੰ ਮਿਲੀ। ਅੱਜ ਆਮ ਆਦਮੀ ਪਾਰਟੀ ਦੇ ਚੰਡੀਗੜ੍ਹ ਦਫਤਰ ਅਤੇ ਜਲੰਧਰ ਦੇ ਵਿੱਚ ਲੋਕ ਖੁਸ਼ੀਆਂ ਮਨਾ ਰਹੇ ਹਨ ਉੱਥੇ ਹੀ ਸਥਾਨਕ ਸ਼ਹਿਰ ਭਵਾਨੀਗੜ੍ਹ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਵੱਲੋਂ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਫੱਗੂਵਾਲਾ ਅਤੇ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਮਿੱਤਲ ਅਤੇ ਸਹਿਰੀ ਪ੍ਰਧਾਨ ਭੀਮ ਸਿੰਘ ਨੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਰਹੀ। ਗੱਲਬਾਤ ਕਰਦਿਆਂ ਟਰੱਕ ਯੂਨੀਅਨ ਦੇ ਪ੍ਰਧਾਨ ਅਤੇ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਵੱਲੋਂ ਜਲੰਧਰ ਵੈਸਟ ਤੋਂ ਉਮੀਦਵਾਰ ਮਹਿੰਦਰ ਭਗਤ ਨੂੰ ਵਧਾਈਆਂ ਦਿੱਤੀਆਂ ਗਈਆਂ ਅਤੇ ਕਿਹਾ ਗਿਆ ਕਿ ਜਲੰਧਰ ਵੈਸਟ ਦੀ ਚੋਣ ਆਮ ਆਦਮੀ ਪਾਰਟੀ ਦੇ ਕੰਮਾਂ ਨੂੰ ਦੇਖਦੇ ਹੋਏ ਹੋਈ ਹੈ ਅਤੇ ਲੋਕ ਹੁਣ ਆਮ ਆਦਮੀ ਪਾਰਟੀ ਦੇ ਕੰਮਾਂ ਨੂੰ ਪਸੰਦ ਕਰਨ ਲੱਗ ਪਏ ਹਨ ਜਿਸ ਕਰਕੇ ਲੋਕਾਂ ਨੇ ਉਮੀਦਵਾਰ ਨੂੰ ਐਡੀ ਵੱਡੀ ਲੀਡ ਦੇ ਨਾਲ ਜਿੱਤ ਹਾਸਿਲ ਕਰਵਾਈ ਹੈ। ਇਸ ਮੌਕੇ ਉਹਨਾਂ ਜਲੰਧਰ ਵਾਸੀਆਂ ਦਾ ਧੰਨਵਾਦ ਕੀਤਾ ਅਤੇ ਆਪ ਵਲੰਟੀਅਰਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਜਲੰਧਰ ਚੋਣਾਂ ਦੇ ਵਿੱਚ ਪੂਰਾ ਸਹਿਯੋਗ ਦਿੱਤਾ।
