August 7, 2025
#National

ਆਮ ਆਦਮੀ ਪਾਰਟੀ ਹੈ ਲੋਕਾਂ ਦੀ ਪਹਿਲੀ ਪਸੰਦ-ਵਿਧਾਇਕ ਸ਼ੈਰੀ ਕਲਸੀ

ਬਟਾਲਾ (ਲਵਪ੍ਰੀਤ ਸਿੰਘ ਖੁਸ਼ੀਪੁਰ) ਆਮ ਆਦਮੀ ਪਾਰਟੀ ਹੀ ਲੋਕਾਂ ਦੀ ਪਹਿਲੀ ਪਸੰਦ ਹੈ ਅਤੇ ਜਲੰਧਰ ਪੱਛਮੀ ਉੱਪ ਚੋਣ ਵਿੱਚ ਆਪ ਪਾਰਟੀ ਦੇ ਉਮੀਦਵਾਰ ਦੀ ਜਿੱਤ ਨੇ ਵਿਰੋਧੀ ਪਾਰਟੀਆਂ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ। ਇਹ ਪ੍ਰਗਟਾਵਾ ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਆਪ ਪਾਰਟੀ ਦੇ ਸੂਬਾ ਉੱਪ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕੀਤਾ। ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਜਲੰਧਰ ਦੇ ਲੋਕਾਂ ਨੇ ਮੋਹਰ ਲਗਾਈ ਹੈ ਅਤੇ ਨਤੀਜਾ ਦਰਸਾਉਂਦਾ ਹੈ ਕਿ ਮਾਨ ਸਰਕਾਰ ਹੀ ਲੋਕਾਂ ਦੀ ਹਮਦਰਦ ਸਰਕਾਰ ਹੈ। ਵਿਰੋਧੀ ਪਾਰਟੀਆਂ ਤੇ ਤੰਜ ਕੱਸਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਨੇ ਮਾਨ ਸਰਕਾਰ ਦੇ ਹੱਕ ਵਿੱਚ ਫਤਵਾ ਦਿੱਤਾ ਹੈ ਅਤੇ ਵਿਰੋਧੀਆਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਪ ਪਾਰਟੀ ਦੀਆਂ ਵਿਕਾਸ ਪੱਖੀ ਨੀਤੀਆਂ ਅੱਗੇ ਵਿਰੋਧੀ ਪਾਰਟੀਆਂ ਟਿਕ ਨਹੀਂ ਸਕੀਆਂ ਤੇ ਵਿਰੋਧੀ ਪਾਰਟੀਆਂ ਦੇ ਗੁੰਮਰਾਹ ਕੁੰਨ ਪਰਚਾਰ ਨੂੰ ਲੋਕਾਂ ਨੇ ਜਵਾਬ ਦੇ ਦਿੱਤਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਅੱਗੇ ਕਿਹਾ ਕਿ ਮਾਨ ਸਰਕਾਰ ਵਲੋਂ ਹਰੇਕ ਵਰਗ ਦੇ ਹਿੱਤ ਵਿੱਚ ਕੀਤੇ ਕੰਮਾਂ ਤੇ ਲੋਕਾਂ ਨੇ ਮੋਹਰ ਲਗਾਈ ਹੈ ਅਤੇ ਅਗਲੇ ਸਮੇਂ ਦੌਰਾਨ ਮਾਨ ਸਰਕਾਰ ਹੋਰ ਤੇਜ਼ੀ ਨਾਲ ਸੂਬੇ ਅੰਦਰ ਵਿਕਾਸ ਕਾਰਜ ਕਰੇਗੀ । ਦੱਸ ਦਈਏ ਕੇ ਆਪ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ 37325 ਵੋਟਾਂ ਦੀ ਲੀਡ ਨਾਲ ਜੇਤੂ ਰਹੇ। ਭਾਜਪਾ ਦੂਜੇ ਤੇ ਕਾਂਗਰਸ ਪਾਰਟੀ ਤੀਜੇ ਸਥਾਨ ਤੇ ਰਹੀ ਹੈ।

Leave a comment

Your email address will not be published. Required fields are marked *